Saturday, November 15Malwa News
Shadow

ਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 26 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਇਸ ਸਮੇਂ ਦੀ ਸਹੀ ਵਰਤੋਂ ਕਰਦਿਆਂ ਪੜ੍ਹਾਈ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ, ਜਿਨ੍ਹਾਂ ਨਾਲ ਗਿਆਨ ਤੇ ਹੁਨਰ ਵਿੱਚ ਵਾਧਾ ਹੁੰਦਾ ਹੋਵੇ, ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਛੁੱਟੀਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗਰਮੀ ਦੇ ਇਸ ਮਹੀਨੇ ਦੌਰਾਨ ਲੋੜੀਂਦੀ ਰਾਹਤ ਪ੍ਰਦਾਨ ਕਰਨਗੀਆਂ।