Friday, November 7Malwa News
Shadow

ਬੱਚੇ ਦਾ ਇਲਾਜ ਬਿਲਕੁਲ ਮੁਫਤ ਅਤੇ ਸਫ਼ਲ ਹੋਇਆ – ਸਿਵਿਲ ਸਰਜਨ

ਮੋਗਾ, 06 ਜੂਨ : ਸਿਵਲ ਸਰਜਨ ਮੋਗਾ ਡਾ. ਪਰਦੀਪ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਸਰਕਾਰੀ ਸਹਾਇਤਾ ਪ੍ਰਾਪਤ ਦੇਵ ਸਮਾਜ ਸੀਨੀਅਰ ਸਕੈਡਰੀ ਸਕੂਲ ਮੋਗਾ ਦਾ ਦੱਸ ਸਾਲ ਦਾ ਬੱਚਾ ਦਲਜੀਤ ਸਿੰਘ ਦੇ ਦਿਲ ਦਾ ਮੁਫਤ ਅਪਰੇਸ਼ਨ ਫੋਰਟਿਸ ਹਸਪਤਾਲ ਮੋਹਾਲੀ ਤੋ ਸਫਲਤਾਪੂਰਵਕ ਕਰਵਾਇਆ ਹੈ ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਪਰਦੀਪ ਕੁਮਾਰ ਨੇ ਦੱਸਿਆ ਕਿ ਆਰ.ਬੀ.ਐਸ.ਕੇ. ਟੀਮ ਮੋਗਾ ਦੇ ਡਾ. ਅਜੈ ਕੁਮਾਰ ਅਤੇ ਸਟਾਫ ਨਰਸ ਰਾਜਵੰਤ ਕੌਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਕੀਤੀ ਗਈ ਸਿਹਤ ਜਾਂਚ ਵਿੱਚ ਪਾਇਆ ਗਿਆ ਸੀ ਕਿ ਸਹਾਇਤਾ ਪ੍ਰਾਪਤ ਦੇਵ ਸਮਾਜ ਸੀਨੀਅਰ ਸਕੈਡਰੀ ਸਕੂਲ ਮੋਗਾ ਦਾ ਦੱਸ ਸਾਲ ਦਾ ਬੱਚਾ ਦਲਜੀਤ ਸਿੰਘ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਹੈ । ਆਰ.ਬੀ.ਐਸ.ਕੇ. ਟੀਮ ਮੋਗਾ ਵੱਲੋਂ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਉਪਰੰਤ ਸਿਵਲ ਸਰਜਨ ਮੋਗਾ ਡਾ. ਪਰਦੀਪ ਕੁਮਾਰ , ਜਿਲ੍ਹਾਂ ਪਰਿਵਾਰ ਭਲਾਈ ਅਫਸਰ ਡਾ ਰੀਤੂ ਜੈਨ, ਜਿਲਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ, ਐਸ.ਐਮ.ੳ. ਮੋਗਾ ਡਾ. ਗਗਨਦੀਪ ਸਿੰਘ , ਜਿਲ੍ਹਾਂ ਟੀ ਬੀ ਅਫਸਰ ਡਾ ਗੋਰਵਪ੍ਰੀਤ ਸਿੰਘ , ਐਸ.ਐਮ.ੳ. ਡਾ. ਨਿਸ਼ਾ ਬਾਸ਼ਲ, ਐਸ.ਐਮ.ੳ. ਡਾ. ਸੁਖਮਨਦੀਪ ਕੋਰ, ਜਿਲਾ ਪ੍ਰੋਗਰਾਮ ਮੈਨੇਜਰ ਪ੍ਰਵੀਨ ਸ਼ਰਮਾ, ਜਿਲਾ ਮਾਸ ਮੀਡੀਆ ਕੋਆਰਡੀਨੇਟਰ ਅਮ੍ਰਿਤਪਾਲ ਸ਼ਰਮਾ, ਜਿਲਾ ਸਕੂਲ ਹੈਲਥ ਕੋਆਰਡੀਨੇਟਰ ਸੁਖਬੀਰ ਸਿੰਘ ਦੇ ਸਹਿਯੋਗ ਨਾਲ ਇਸ ਬੱਚੇ ਦੇ ਦਿਲ ਦਾ ਅਪਰੇਸ਼ਨ ਸਿਹਤ ਵਿਭਾਗ ਵੱਲੋਂ ਫੋਰਟੀਸ ਹਸਪਤਾਲ ਮੋਹਾਲੀ ਤੋਂ ਬਿਲਕੁਲ ਮੁਫਤ ਅਤੇ ਸਫਲਤਾਪੂਰਵਕ ਕਰਵਾਇਆ ਗਿਆ ਹੈ ।
ਆਰ.ਬੀ.ਐਸ.ਕੇ. ਦੀ ਟੀਮ ਵੱਲੋਂ ਦਲਜੀਤ ਸਿੰਘ ਦਾ ਅਪਰੇਸ਼ਨ ਉਪਰੰਤ ਹਾਲ ਚਾਲ ਪਤਾ ਕੀਤਾ ਅਤੇ ਦਲਜੀਤ ਸਿੰਘ ਦੀ ਮਾਤਾ ਪ੍ਰੀਤ ਕੋਰ ਨੂੰ ਇੰਨਫੈਕਸ਼ਨ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਮੋਗਾ ਨਾਲ ਸੰਪਰਕ ਕੀਤਾ ਜਾਵੇ, ਰਾਸਟਰੀਯ ਬਾਲ ਸਵਾਸਥ ਕਾਰਿਆਕਰਮ ਤਹਿਤ ਉੱਚ ਪੱਧਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਸੰਭਵ ਹੈ ।
ਆਰ.ਬੀ.ਐਸ.ਕੇ. ਟੀਮ ਦੇ ਮੈਂਬਰ ਡਾ. ਅਜੇ ਕੁਮਾਰ ਅਤੇ ਸਟਾਫ ਨਰਸ ਰਾਜਵੰਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਜੀਰੋ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੀਆਂ 30 ਭਿਆਨਕ ਬਿਮਾਰੀਆਂ ਦੇ ਮੁਫਤ ਇਲਾਜ ਲਈ ਆਰ.ਬੀ.ਐਸ.ਕੇ. ਟੀਮ ਵੱਲੋਂ ਆਂਗਣਵਾੜੀਆਂ ਤੇ ਸਕੂਲਾਂ ਵਿੱਚ ਜਾ ਕੇ ਸਿਹਤ ਜਾਂਚ ਕੀਤੀ ਜਾਂਦੀ ਹੈ। ਇਸ ਸਿਹਤ ਜਾਂਚ ਵਿੱਚ ਬੱਚਿਆਂ ਦੇ ਜਮਾਂਦਰੂ ਨੁਕਸ, ਬਿਮਾਰੀ, ਸਰੀਰਿਕ ਘਾਟ ਅਤੇ ਸਰੀਰਿਕ ਵਾਧੇ ਦੀ ਘਾਟ ਆਦਿ ਨੂੰ ਦੇਖਿਆ ਜਾਂਦਾ ਹੈ । ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਦੇ ਉਦੇਸ਼ ਤਹਿਤ ਜਲਦ ਬਿਮਾਰੀ ਦੀ ਪਹਿਚਾਣ ਕਰ ਲੈਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਪੂਰੀ ਤਰਾਂ ਸੰਭਵ ਹੈ । ਅਪਰੇਸ਼ਨ ਉਪਰੰਤ ਦਲਜੀਤ ਸਿੰਘ ਦੀ ਮਾਤਾ ਪ੍ਰੀਤ ਕੋਰ ਨਾਲ ਸਿਵਲ ਸਰਜਨ ਮੋਗਾ ਡਾ. ਪਰਦੀਪ ਕੁਮਾਰ , ਜਿਲ੍ਹਾਂ ਪਰਿਵਾਰ ਭਲਾਈ ਅਫਸਰ ਡਾ ਰੀਤੂ ਜੈਨ, ਜਿਲਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ, ਐਸ.ਐਮ.ੳ. ਮੋਗਾ ਡਾ. ਗਗਨਦੀਪ ਸਿੰਘ , ਜਿਲ੍ਹਾਂ ਟੀ ਬੀ ਅਫਸਰ ਡਾ ਗੋਰਵਪ੍ਰੀਤ ਸਿੰਘ , ਐਸ.ਐਮ.ੳ. ਡਾ. ਨਿਸ਼ਾ ਬਾਸ਼ਲ, ਐਸ.ਐਮ.ੳ. ਡਾ. ਸੁਖਮਨਦੀਪ ਕੋਰ, ਡਾ. ਅਜੈ ਕੁਮਾਰ , ਜਿਲਾ ਪ੍ਰੋਗਰਾਮ ਮੈਨੇਜਰ ਪ੍ਰਵੀਨ ਸ਼ਰਮਾ, ਜਿਲਾ ਮਾਸ ਮੀਡੀਆ ਕੋਆਰਡੀਨੇਟਰ ਅਮ੍ਰਿਤਪਾਲ ਸ਼ਰਮਾ, ਜਿਲਾ ਸਕੂਲ ਹੈਲਥ ਕੋਆਰਡੀਨੇਟਰ ਸੁਖਬੀਰ ਸਿੰਘ ਸਟਾਫ ਨਰਸ ਰਾਜਵੰਤ ਕੌਰ।