
ਮੋਗਾ : ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਆਈਏਐਸ ਜੀ ਦੀ ਪ੍ਰਧਾਨਗੀ ਹੇਠ ਆਮ ਆਦਮੀ ਕਲੀਨਿਕ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਮੈਡੀਕਲ ਅਫਸਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਇਸ ਮੌਕੇ ਸਿਵਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਡਾਕਟਰ ਰੀਤੂ ਜੈਨ ਜਿਲਾ ਪਰਿਵਾਰ ਭਲਾਈ ਅਫਸਰ ਕੰਮ ਨੋਡਲ ਅਫਸਰ ਪ੍ਰੋਗਰਾਮ ਆਮ ਆਦਮੀ ਕਲੀਨਿਕ ,
ਪਰਵੀਨ ਸ਼ਰਮਾ ਜਿਲਾ ਪ੍ਰੋਗਰਾਮ ਮੈਨੇਜਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਜਿਲਾ ਮੋਗਾ ਅਤੇ ਸਮੂਹ ਮੈਡੀਕਲ ਅਫਸਰ ਆਮ ਆਦਮੀ ਕਲੀਨਿਕ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਆਈ ਏ ਐਸ ਨੇ ਕਿਹਾ ਕਿ ਅੱਜ ਵਿਸ਼ੇਸ ਤੌਰ ਤੇ ਆਮ ਆਦਮੀ ਕਲੀਨਿਕ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਮੈਡੀਕਲ ਅਫਸਰਾਂ ਨੂੰ ਇਹ ਵਿਸ਼ੇਸ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਜਿਸ ਵਿਚ ਪੰਜਾਬ ਸਰਕਾਰ ਵਲੋ ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੋਏ ਇਕ ਵਿਸ਼ੇਸ ਉਪਰਲੇ ਕੀਤਾ ਗਿਆ ਹੈ ਕਿ ਆਮ ਆਦਮੀ ਕਲੀਨਿਕ ਉਪਰ ਹੀ ਗਰਭਵਤੀ ਔਰਤਾਂ ਨੂੰ ਮੁਢਲੀਆਂ ਸਿਹਤ ਸਹੂਲਤਾਂ ਦੇਣ ਅਤੇ ਸੁਰੱਖਿਅਤ ਜਣੇਪਾ ਸਬੰਧੀ ਅਤੇ ਪਰਿਵਾਰ ਨਿਯੋਜਨ ਪ੍ਰੋਗਰਾਮ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਡੀ ਸੀ ਮੋਗਾ ਨੇ ਕਿਹਾ ਸਾਡਾ ਮੁੱਖ ਮਕਸਦ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨਾ ਹੈ। ਕਿਉਂਕਿ ਤੰਦਰੁਸਤ ਗਰਭਵਤੀ ਔਰਤ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਅਤੇ ਤੰਦਰੁਸਤ ਸਮਾਜ ਦੀ ਸਿਰਜਨਾ ਦੀ ਕਾਮਨਾ ਕੀਤੀ ਜਾ ਸਕਦੀ ਹੈ। ਉਹਨਾਂ ਇਸ ਮੌਕੇ ਗਰਭਵਤੀ ਔਰਤਾਂ ਨੂੰ ਜਾਗਰੂਕਤਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਸਫਲ ਜਨੇਪੇ ਦੇ ਲਈ ਨੇੜਲੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਲਗਾਤਾਰ ਆਪਣਾ ਸਿਹਤ ਸੰਬੰਧੀ ਚੈੱਕ ਕਰਵਾਉਂਦੇ ਰਹੋ। ਜਿਸ ਦੇ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਆਮ ਆਦਮੀ ਕਲੀਨਿਕ ਵਿੱਚ ਤੈਨਾਤ ਮੈਡੀਕਲ ਅਫਸਰ ਨੂੰ ਇਹ ਟਰੇਨਿੰਗ ਦਿੱਤੀ ਜਾ ਰਹੀ ਹੈ। ਤਾਂ ਜੋ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਨਾਲ ਨਾਲ ਗਰਭ ਔਰਤਾਂ ਨੂੰ ਵੀ ਮੁਢਲੇ ਤੌਰ ਤੇ ਹੀ ਸਾਰੇ ਚੈੱਕ ਅਪ ਮੁਫਤ ਅਤੇ ਸਿਹਤ ਸਬੰਧੀ ਹੋਰ ਸਹੂਲਤ ਬਿਲਕੁਲ ਮੁਫਤ ਮਿਲੇਗੀ ਅਤੇ ਗਰਭਵਤੀ ਔਰਤ ਨੂੰ ਚੰਗੀ ਡਾਇਟ ਬਾਰੇ ਜਾਗਰੂਕਤਾ ਦਿੱਤੀ ਜਾਵੇਗੀ ਤਾਂ ਜੋ ਗਰਭਵਤੀ ਔਰਤ ਗਰਭ ਵਿੱਚ ਪਲ ਰਹੇ ਬੱਚੇ ਦੀ ਸਿਹਤ ਦਾ ਧਿਆਨ ਰੱਖ ਕੇ ਆਪ ਤੰਦਰੁਸਤ ਹੋ ਕੇ ਤੰਦਰੁਸਤ ਬੱਚੇ ਨੂੰ ਜਨਮ ਦੇਵੇ। ਇਸ ਮੌਕੇ ਸਿਵਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਆਏ ਹੋਏ ਸਾਰੇ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ ਵੱਧ ਤੋਂ ਵੱਧ ਸਿਹਤ ਸਹੂਲਤ ਦੇਣ ਦੇ ਯਤਨ ਕੀਤੇ ਜਾਣ। ਇਸ ਮੌਕੇ ਡਾਕਟਰ ਰੀਤੂ ਜੈਨ ਜਿਲਾ ਪਰਿਵਾਰ ਭਲਾਈ ਅਫਸਰ ਮੋਗਾ ਨੇ ਟ੍ਰੇਨਿੰਗ ਲੈਣ ਲਈ ਆਏ ਮੈਡੀਕਲ ਅਫਸਰਾਂ ਨੂੰ ਜੀ ਆਇਆ ਨੂੰ ਕਿਹਾ ਅਤੇ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘਟਾਉਣ ਦੇ ਲਈ ਸੰਪੂਰਨ ਸਹਿਯੋਗ ਦੇਣ ਲਈ ਕਿਹਾ। ਇਸ ਮੌਕੇ ਡਾਕਟਰ ਅਲੀਸ਼ਾ ਗੁਪਤਾ ਔਰਤ ਰੋਗਾਂ ਦੇ ਮਾਹਿਰ ਸਿਵਲ ਹਸਪਤਾਲ ਮੋਗਾ ਨੇ ਗਰਭਵਤੀ ਮਹਿਲਾ ਦੇ ਤੰਦਰੁਸਤ ਰਹਿਣ ਦੇ ਲਈ ਖੁਰਾਕ ਸਬੰਧੀ ਅਤੇ ਹੋਰ ਸ਼ੁਰੂਆਤੀ ਦਿਨਾਂ ਵਿੱਚ ਕਿਹੜੇ ਕਿਹੜੇ ਗੱਲਾਂ ਦਾ ਧਿਆਨ ਰੱਖਣਾ ਬਹੁਤ ਜਰੂਰੀ ਹੈ ਇਸ ਸਬੰਧੀ ਇੱਕ ਪ੍ਰੈਜੈਂਟੇਸ਼ਨ ਰਾਹੀਂ ਤਕਨੀਕੀ ਜਾਣਕਾਰੀ ਵੀ ਦਿੱਤੀ ਅਤੇ ਕਿਹਾ ਕਿ ਗਰਭਵਤੀ ਮਹਿਲਾਵਾਂ ਦੀ ਮੌਤ ਦਰ ਨੂੰ ਘਟਾਉਣਾ ਬਹੁਤ ਜਰੂਰੀ ਹੈ।