Saturday, November 8Malwa News
Shadow

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਫਰੀਦਕੋਟ 17 ਜੂਨ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ । ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਦੀ ਬਦੋਲਤ ਹੀ ਉਹ ਅੱਜ ਇਸ ਮੁਕਾਮ ਤੇ ਪੁਹੰਚੇ ਹਨ ਤੇ ਆਪਣੇ ਹਲਕੇ ਦੇ ਲੋਕਾਂ ਨੂੰ ਕੋਈ ਮੁਸ਼ਕਿਲਾਂ ਨਾ ਆਉਣ ਦੇਣਾ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕਾਂ ਵੱਲੋਂ ਦੱਸੀਆਂ ਸਮੱਸਿਆਵਾਂ ਨੂੰ ਸਬੰਧਿਤ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਕਰਨ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਲੋਕ ਮਿਲਣੀ ਪ੍ਰੋਗਰਾਮ ਅੱਗੇ ਵੀ ਨਿਰੰਤਰ ਕੀਤੇ ਜਾਣਗੇ ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕੇ ਸਾਰੇ ਵਰਗਾਂ ਦੀ ਭਲਾਈ ਲਈ ਵੱਡੀ ਪੱਧਰ ਤੇ ਜਿੱਥੇ ਵਿਕਾਸ ਸਕੀਮਾਂ ਚਲਾਈਆਂ ਗਈਆਂ ਹਨ ਉੱਥੇ ਰਾਜ ਦੇ ਚਹੁੰ-ਪੱਖੀ ਵਿਕਾਸ ਲਈ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੌਕੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।