Friday, November 7Malwa News
Shadow

100 ਪੁਲਿਸ ਕਰਮੀਆਂ ਦੀਆਂ ਟੀਮਾਂ ਬਣਾ ਕੇ, ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ

ਮੋਗਾ, 27 ਜੂਨ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਮੋਗਾ ਵਿਖੇ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਚਲਾਇਆ ਗਿਆ। ਸ਼੍ਰੀ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਅਗਵਾਈ ਵਿੱਚ ਸਵੇਰ 6 ਵਜੇ ਤੋ 10 ਵਜੇ ਤੱਕ ਸਬ-ਡਵੀਜਨ ਸਿਟੀ ਮੋਗਾ ਵਿੱਚ  ਇਹ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 100 ਦੇ ਕਰੀਬ ਪੁਲਿਸ ਕਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਬ-ਡਵੀਜਨ ਸਿਟੀ ਮੋਗਾ ਦੇ ਹੋਟਸਪੋਟ ਏਰੀਆ ਐਮ.ਪੀ. ਬਸਤੀ, ਇੰਦਰਾ ਕਾਲੋਨੀ ਅਤੇ ਸਾਧਾਂ ਵਾਲੀ ਬਸਤੀ ਵਿੱਚ ਕਾਸੋ ਅਪਰੇਸ਼ਨ ਅਧੀਨ ਚੈਕਿੰਗ ਕੀਤੀ।

                         ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ 30 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਕੀਤੀ। ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ, ਇਸ ਤੋਂ ਇਲਾਵਾ 19 ਦੇ ਕਰੀਬ ਸ਼ੱਕੀ ਵਹੀਕਲਾਂ ਨੂੰ ਵੀ ਚੈੱਕ ਕੀਤਾ ਗਿਆ।

                         ਸ਼੍ਰੀ ਅਜੇ ਗਾਂਧੀ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਉਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲ਼ਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ।  ਉਹਨਾਂ ਇਸ ਕਾਰਵਾਈ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।