Monday, September 22Malwa News
Shadow

ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ

ਫਾਜਿਲਕਾ 3 ਜੁਲਾਈ
ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ  ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਪਿੰਡ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਹੱਲ ਕੀਤੀਆਂ।ਇਸ ਮੌਕੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਦੇ ਸੁਖਦੇਵ ਸਿੰਘ ਤੇ ਸਾਰੇ ਪੰਚਾਇਤ ਮੈਂਬਰ ਸਾਹਿਬਾਨ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਤਾਂ ਜ਼ੋ ਕੋਈ ਵੀ ਪਿੰਡ ਮੁਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ `ਚ ਕੋਈ ਢਿਲ ਨਹੀਂ ਵਰਤੀ ਜਾਵੇਗੀ