Saturday, November 8Malwa News
Shadow

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ।

ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ‘ਚ 114 ਸਾਲਾ ਫੌਜਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਮੈਰਾਥਨ ਦੌੜਾਂ ਕਾਰਨ ਦੁਨੀਆ ਭਰ ‘ਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਸਨ।

ਮੰਤਰੀ ਨੇ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਚੇਤਿਆਂ ‘ਚ ਵਸੇ ਰਹਿਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਇਕ ਸੜਕ ਹਾਦਸੇ ਵਿੱਚ ਸ. ਫੌਜਾ ਸਿੰਘ ਦੀ ਮੌਤ ਹੋ ਗਈ। ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ।