Friday, November 7Malwa News
Shadow

9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ

ਫਾਜ਼ਿਲਕਾ 4 ਜੁਲਾਈ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ 9 ਜੁਲਾਈ 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਐਸਡੀਐਮ ਦਫਤਰ ਫਾਜ਼ਿਲਕਾ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਜਾਵੇਗਾ। ਉਹਨਾਂ ਆਖਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬੰਧਿਤ ਸੇਵਾਵਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵੀ ਆਪਣੇ ਸਟਾਲ ਲਾ ਕੇ ਮੌਕੇ ਤੇ ਹੀ ਲੋਕਾਂ ਨੂੰ ਸੇਵਾਵਾਂ ਦਿੱਤੀਆਂ ਜਾਣਗੀਆਂ।

 ਇਹ ਕੈਂਪ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਤੇਜ਼ੀ ਨਾਲ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਦੀ ਲੜੀ ਤਹਿਤ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਵਿੱਚ ਹੈਲਪ ਡੈਸਕ ਸਥਾਪਿਤ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਉਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਅਤੇ ਐਸਡੀਐਮ ਅਬੋਹਰ ਸ੍ਰੀ ਪੰਕਜ ਬੰਸਲ ਵੀ ਹਾਜ਼ਰ ਸਨ।