Friday, November 7Malwa News
Shadow

ਚੇਅਰਮੈਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਗੁਰਦਾਸਪੁਰ ਦੇ ਪਿੰਡ ਭੁਕਰਾ, ਭਗਵਾਨਪੁਰ, ਅਲੀਸ਼ੇਰ, ਭੋਪੁਰ ਸੈਦਾਂ ਕਮਾਲਪੁਰ ਅਫ਼ਗ਼ਾਨਾਂ ਅਤੇ ਬਲੱਗਣ ਵਿਖੇ ਜਾਗਰੂਕਤਾ ਮੀਟਿੰਗਾਂ ਕੀਤੀਆਂ

ਗੁਰਦਾਸਪੁਰ, 28 ਜੁਲਾਈ (            ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਭੁਕਰਾ, ਭਗਵਾਨਪੁਰ, ਅਲੀਸ਼ੇਰ, ਭੋਪੁਰ ਸੈਦਾਂ ਕਮਾਲਪੁਰ ਅਫ਼ਗ਼ਾਨਾਂ ਅਤੇ ਬਲੱਗਣ ਵਿਖੇ ਜਾਗਰੂਕਤਾ ਰੈਲੀਆਂ ਕੀਤੀਆਂ। ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਹੁੰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।  ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲੈ ਕੇ ਜਾਣ ਤਾਂ ਜੋ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹੱਸਦਾ-ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਦੇ ਰਾਹ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਉਨ੍ਹਾਂ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਦਾ ਪ੍ਰਣ ਵੀ ਦਿਵਾਇਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ। ਇਸ ਮੌਕੇ ਰਮਨ ਬਹਿਲ ਨੇ ਪਿੰਡਾਂ ਦੇ ਸੀਵਰੇਜ ਤੇ ਖੇਡ ਮੈਦਾਨਾਂ ਦੇ ਨਾਲ ਹੋਰ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ।

ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਕੋਆਰਡੀਨੇਟਰ ਪਵਨ ਕੁਮਾਰ, ਭੁਕਰਾ ਦੇ ਸਰਪੰਚ ਬਲਦੇਵ ਸਿੰਘ, ਭਗਵਾਨਪੁਰ ਦੇ ਸਰਪੰਚ ਆਸ਼ੂ, ਅਲੀਸ਼ੇਰ ਦੇ ਸਰਪੰਚ ਪਰਮਜੀਤ ਸਿੰਘ ਰਿੰਕੂ, ਭੋਪੁਰ ਸੈਦਾਂ ਦੇ ਸਰਪੰਚ ਸਤਵਿੰਦਰ ਕੁਮਾਰ, ਬਲੱਗਣ ਦੇ ਸਰਪੰਚ ਪ੍ਰੀਤਮ ਸਿੰਘ, ਕਮਾਲਪੁਰ ਅਫ਼ਗ਼ਾਨਾਂ ਦੇ ਨਰਿੰਦਰ ਸਿੰਘ, ਸਰਪੰਚ ਨਿਸ਼ਾਨ ਸਿੰਘ ਜੌੜਾ ਛਿੱਤਰਾਂ, ਸਰਪੰਚ ਦਲਜੀਤ ਅਮੀਪੁਰ, ਸਰਪੰਚ ਬਲਜੀਤ ਸਿੰਘ ਬੋਪਾਰਾਏ, ਸਰਪੰਚ ਰੌਸ਼ਨ ਲਾਲ ਪੂਰੋਵਾਲ ਰਾਜਪੂਤਾਂ, ਦਵਿੰਦਰ ਕੁਮਾਰ ਹੈਪੀ, ਰਾਕੇਸ਼ ਸ਼ਰਮਾ ਤੋਂ ਇਲਾਵਾ ਇਲਾਕੇ ਦੇ ਮੁਹਤਬਰ ਹਾਜ਼ਰ ਸਨ।