Tuesday, September 23Malwa News
Shadow

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੈਨਸਿਸ ਅਮਨਦੀਪ ਹਸਪਤਾਲ ਅਤੇ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ‘ਚ ਮੈਡੀਕਲ ਕੈਂਪ ਆਯੋਜਿਤ

ਫਿਰੋਜ਼ਪੁਰ 02 ਅਗਸਤ, 2025: ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਜੈਨਸਿਸ ਅਮਨਦੀਪ ਮਲਟੀ—ਸਪੈਸ਼ਲਿਸਟ ਹਸਪਤਾਲ ਅਤੇ ਬਾਰ ਐਸੋਸੀਏਸ਼ਨ, ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੈਡਕੀਲ ਕੈਂਪ ਦੀ ਸ਼ੁਰੂਆਤ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਰੀਬਨ ਕੱਟ ਕੇ ਕੀਤੀ ਗਈ। ਇਸ ਮੌਕੇ ਮਿਸ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਸ੍ਰੀ ਲਵਜੀਤ ਪਾਲ ਸਿੰਘ ਟੁਰਨਾ, ਪ੍ਰਧਾਨ, ਜ਼ਿਲ੍ਹਾ ਬਾਰ ਐਸੋਸੀਏਸ਼ਨ, ਫਿਰੋਜ਼ਪੁਰ, ਸ੍ਰੀ ਅਬਸ਼ੇਕ ਅਰੋੜਾ, ਡਾਇਰੈਕਟਰ, ਜੈਨਸਿਸ ਅਮਨਦੀਪ ਹਸਪਤਾਲ, ਫਿਰੋਜ਼ਪੁਰ ਅਤੇ ਹੋਰ ਬਾਰ ਮੈਂਬਰ ਮੋਜੂਦ ਸਨ। 

ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਮੈਡੀਕਲ ਕੈਂਪ ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਈ.ਸੀ.ਜੀ, ਦੰਦਾਂ, ਅੱਖਾਂ, ਕੰਨ, ਨੱਕ, ਥਾਇਰਾਇਡ, ਪੇਟ ਅਤੇ ਲੀਵਰ, ਸਰਵਾਈਕਲ, ਫਿਜ਼ੀਓਥੈਰੇਪਿਸਟ, ਆਰਥੋ, ਕਾਰਡੀਓਲੋਜਿਸਟ ਆਦਿ ਦੇ ਸਪੈਸ਼ਲਿਸਟ ਡਾਕਟਰਾਂ ਵੱਲੋਂ ਚੈੱਕ—ਅੱਪ ਕੀਤਾ ਗਿਆ। ਇਸ ਦੇ ਨਾਲ ਹੀ ਲੀਵਰ ਟੈਸਟ, ਹੱਡੀਆਂ ਦਾ ਡੈਨਸਿਟੀ ਟੈਸਟ ਅਤੇ ਹੋਰ ਬਲੱਡ ਟੈਸਟ ਵੀ ਮੁਫਤ ਕੀਤੇ ਗਏ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ।