Wednesday, September 24Malwa News
Shadow

ਭਗਵੰਤ ਮਾਨ ਵਲੋਂ ਕੇਜਰੀਵਾਲ ਦੇ ਜਨਮ ਦਿਨ ‘ਤੇ ਵਧਾਈਆਂ

ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਪਾਈ ਗਈ ਪੋਸਟ ਵਿਚ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਮੇਰੇ ਵੱਡੇ ਭਰਾ ਹਨ ਅਤੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਬਹੁਤ ਬਹੁਤ ਮੁਬਾਰਕਾਂ। ਸ੍ਰ ਮਾਨ ਨੇ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਨੂੰ ਹਮੇਸ਼ਾਂ ਤੰਦਰੁਸਤੀ ਬਖਸ਼ੇ ਅਤੇ ਲੋਕਾਂ ਦੀ ਇਸੇ ਤਰਾਂ ਸੇਵਾ ਕਰਦੇ ਰਹਿਣ ਦਾ ਬਲ ਬਖਸ਼ੇ।
ਪਾਰਟੀ ਸੂਤਰਾਂ ਅਨੁਸਾਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ਮੌਕੇ ਪਾਰਟੀ ਦੇ ਵੱਖ ਵੱਖ ਆਗੂਆਂ ਵਲੋਂ ਅੱਜ ਜਸ਼ਨ ਮਨਾਏ ਜਾ ਰਹੇ ਹਨ ਅਤੇ ਸ੍ਰੀ ਕੇਜਰੀਵਾਲ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।