
ਚਮਕੌਰ ਸਾਹਿਬ, 18 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਚਮਕੌਰ ਸਾਹਿਬ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇਣਗੇ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਮੁੱਖ ਮੰਤਰੀ ਵਲੋਂ ਸਬ ਡਵੀਜ਼ਨਲ ਹਸਪਤਾਲ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਟੇਡੀਅਮ ਵਿਚ ਕਰਵਾਏ ਜਾਣ ਵਾਲੇ ਵਿਸ਼ੇਸ਼ ਸਮਾਗਮ ਦੌਰਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੀਂ STEM ਲੈਬ ਬੱਸ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਹ ਬੱਸ ਅਧੁਨਿਕ ਸਹੂਲਤਾਂ ਵਾਲਾ ਚਲਦਾ ਫਿਰਦਾ ਹਸਪਤਾਲ ਹੋਵੇਗੀ। ਇਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਨੂੰ ਵੀ ਸੰਬੋਧਨ ਕਰਨਗੇ ਅਤੇ ਮੁੱਖ ਮੰਤਰੀ ਵਲੋਂ ਅੱਜ ਚਮਕੌਰ ਸਾਹਿਬ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਜਾਵੇਗਾ।