Saturday, November 8Malwa News
Shadow

ਹੜ੍ਹਾਂ ਨਾਲ ਨਜਿੱਠਣ ਲਈ ਐਕਸ਼ਨ ਮੋਡ ‘ਚ ਪੰਜਾਬ ਸਰਕਾਰ : ਤੁਰੰਤ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ, 23 ਅਗਸਤ : ਇਨ੍ਹੀਂ ਦਿਨੀਂ ਪੰਜਾਬ ਦੇ ਕਈ ਇਲਾਕਿਆਂ ਵਿਚ ਬਰਸਾਤੀ ਮੌਸਮ ਕਾਰਨ ਹੜ੍ਹਾਂ ਦੀ ਸਥਿੱਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਹਰਕਤ ਵਿਚ ਆਈ ਹੋਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਹਦਾਇਤਾਂ ਕਰ ਦਿੱਤੀਆਂ ਹਨ ਕਿ ਕਿਸੇ ਵੀ ਇਲਾਕੇ ਵਿਚ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ। ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਤੁਰੰਤ ਗਿਰਦਾਵਰੀ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।
ਪੰਜਾਬ ਸਰਕਾਰ ਦੇ ਵੱਖ ਵੱਖ ਮੰਤਰੀਆਂ ਵਲੋਂ ਵੱਖ ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਕੀਤੇ ਜਾ ਰਹੇ ਹਨ ਅਤੇ ਤੁਰੰਤ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਜਿਲਾ ਫਿਰੋਜ਼ਪੁਰ ਅਤੇ ਜਿਲਾ ਫਾਜਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸੇ ਤਰਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸੁਲਤਾਨਪੁਰ ਲੋਧੀ ਇਲਾਕੇ ਵਿਚ ਹੜ੍ਹਾਂ ਦੀ ਸਥਿੱਤੀ ਦਾ ਜਾਇਜ਼ਾ ਲੈਣਗੇ। ਕੱਲ੍ਹ ਵੀ ਪੰਜਾਬ ਦੇ ਕਈ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ ਅਤੇ ਕੁੱਝ ਇਲਾਕਿਆਂ ਵਿਚ ਲੋਕਾਂ ਦੇ ਆਉਣ ਜਾਣ ਲਈ ਕਿਸ਼ਤੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਤੁਰੰਤ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਕਿਸੇ ਵੀ ਸਮੱਸਿਆ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ।