
ਚੰਡੀਗੜ੍ਹ, 23 ਅਗਸਤ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਵਿਖੇ ਹੋਏ ਟੈਂਕਰ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਇਕ ਪੋਸਟ ਪਾ ਕੇ ਅਰਵਿੰਦ ਕੇਜਰੀਵਾਲ ਨੇ ਲਿਖਿਆ ਹੈ ਕਿ ‘ਜਿਲਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿਖੇ ਦੇਰ ਰਾਤ LPG ਗੈਸ ਨਾਲ ਭਰੇ ਟੈਂਕਰ ਦੇ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਵਿਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖਬਰ ਮਿਲੀ ਹੈ ਅਤੇ ਕੁੱਝ ਲੋਕ ਜਖਮੀ ਦੱਸੇ ਜਾ ਰਹੇ ਹਨ।’ ਬੀਤੀ ਰਾਤ ਹੁਸ਼ਿਆਰਪੁਰ ਜਿਲੇ ਦੇ ਪਿੰਡ ਮੰਡਿਆਲਾ ਵਿਚ ਇਕ ਗੈਸ ਟੈਂਕਰ ਦੀ ਇਕ ਕਾਰ ਨਾਲ ਟੱਕਰ ਹੋਣ ਪਿਛੋਂ ਟੈਂਕਰ ਨੂੰ ਅੱਗ ਲੱਗ ਗਈ ਅਤੇ ਜੋਰਦਾਰ ਧਮਾਕਾ ਹੋਇਆ। ਇਸ ਹਾਦਸੇ ਨਾਲ ਕੁੱਝ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਵੱਡੀ ਗਿਣਤੀ ਵਿਚ ਵਿਅਕਤੀ ਫੱਟੜ ਦੱਸੇ ਜਾ ਰਹੇ ਹਨ।