Saturday, November 8Malwa News
Shadow

ਪੰਜਾਬ ਦੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ‘ਚ 27 ਤੋਂ 30 ਤੱਕ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 26 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਂਹ ਦੇ ਖਰਾਬ ਮੌਸਮ ਅਤੇ ਹੜ੍ਹਾਂ ਦੀ ਸਥਿੱਤੀ ਦੇ ਮੱਦੇਨਜ਼ਰ 27 ਤੋਂ 30 ਅਗਸਤ ਤੱਕ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਪੋਸਟ ਪਾ ਕੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵਲੋਂ ਅਗਲੇ ਦਿਨਾਂ ਵਿਚ ਵੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਲਈ ਪੰਜਾਬ ਦੇ ਸਾਰੇ ਪ੍ਰਾਇਮਰੀ, ਸੈਕੰਡਰੀ ਤੇ ਪ੍ਰਾਈਵੇਟ ਸਕੂਲਾਂ ਵਿਚ 27 ਤੋਂ 30 ਅਗਸਤ ਤੱਕ ਛੁੱਟੀਆਂ ਰਹਿਣਗੀਆਂ।