Saturday, November 8Malwa News
Shadow

ਐਸ.ਸੀ.ਕਮਿਸਨ ਵਲੋਂ ਪਿੰਡ ਧਲੇਤਾ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 27 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਬਜਾ ਕਰਨ ਸਬੰਧੀ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ  ਕਮਿਸ਼ਨਰ ਆਫ਼ ਪੁਲਿਸ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਸੀ ਜਿਸ ਤੋਂ ਬਾਅਦ ਹੁਣ ਇਸੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ 2 ਸਤੰਬਰ, 2025 ਨੂੰ ਐਸ.ਡੀ.ਐਮ. ਪੱਧਰ ਦੇ ਅਧਿਕਾਰੀ ਰਾਹੀਂ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨੁਸੂਚਿਤ ਜਾਤੀ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ।