Saturday, November 8Malwa News
Shadow

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਅੱਜ ਮੰਤਰੀਆਂ ਨੇ ਵੰਡ ਲਏ ਇਲਾਕੇ

ਚੰਡੀਗੜ੍ਹ, 30 ਅਗਸਤ : ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸਹਾਇਤਾ ਲਈ ਇਤਿਹਾਸਕ ਯਤਨ ਕੀਤੇ ਜਾ ਰਹੇ ਨੇ ਅਤੇ ਆਪ ਦੇ ਮੰਤਰੀ ਅਤੇ ਵਰਕਰ ਦਿਨ ਰਾਤ ਹੜ੍ਹਾਂ ਦੀ ਸਥਿੱਤੀ ਨੂੰ ਕੰਟਰੋਲ ਕਰਨ ਵਿਚ ਲੱਗੇ ਹੋਏ ਹਨ। ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਅੰਮ੍ਰਿਤਸਰ ਇਲਾਕੇ ਵਿਚ ਹੜ੍ਹਾਂ ਦੀ ਸਥਿੱਤੀ ਦੀ ਨਿਗਰਾਨੀ ਕੀਤੀ ਜਾਵੇਗੀ।
ਪਾਰਟੀ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ੍ਰੀ ਅਮਨ ਅਰੋੜਾ ਜਿਲਾ ਅੰਮ੍ਰਿਤਸਰ ਵਿਚ ਕੀਤੇ ਜਾ ਰਹੇ ਖਾਣ ਪੀਣ, ਪੀਣ ਵਾਲੇ ਪਾਣੀ ਅਤੇ ਮੈਡੀਕਲ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਇਸੇ ਤਰਾਂ ਹੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਅੇਮਰਜੈਂਸੀ ਸਿਹਤ ਸੇਵਾਵਾਂ ਅਤੇ ਪਸ਼ੂਆਂ ਲਈ ਦਵਾਈਆਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਇਸੇ ਤਰਾਂ ਡਾ. ਬਲਜੀਤ ਕੌਰ ਜਿਲਾ ਫਾਜਿਲਕਾ ਦੇ ਇਲਾਕਿਆਂ ਵਿਚ ਮੈਡਕੀਲ ਕੈਂਪਾਂ ਦੀ ਨਿਗਰਾਨੀ ਕਰਨਗੇ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤਰਨਤਾਰਨ ਦੇ ਪ੍ਰਭਾਵਿਤ ਇਲਾਕੇ ਵਿਚ ਰਾਸ਼ਨ ਕਿੱਟਾਂ ਵੰਡੇ ਜਾਣ ਦੇ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਘੱਗਰ ਦੇ ਨਾਲ ਲਗਦੇ ਖੇਤਰਾਂ ਵਿਚ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ।