Sunday, November 9Malwa News
Shadow

ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨ 3 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ


ਚੰਡੀਗੜ੍ਹ, 1 ਸਤੰਬਰ:
ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸੂਬੇ ਦੇ ਸਾਰੇ ਉਚੇਰੀ ਸਿੱਖਿਆ ਸੰਸਥਾਨ, ਜਿਨ੍ਹਾਂ ਵਿੱਚ ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਇੰਸਟੀਚਿਊਟ ਸ਼ਾਮਲ ਹਨ, 3 ਸਤੰਬਰ, 2025 ਤੱਕ ਬੰਦ ਰਹਿਣਗੇ।

ਸ. ਬੈਂਸ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਉਨ੍ਹਾਂ  ਕਿਹਾ ਕਿ ਹੋਸਟਲਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਦੇਖਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਸਬੰਧਤ ਵਿਦਿਅਕ ਸੰਸਥਾ ਦੀ ਹੈ। ਉਹ ਇਸ ਚੁਣੌਤੀਪੂਰਨ ਸਮੇਂ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਜ਼ਰੂਰੀ ਉਪਾਅ ਕਰਨਗੇ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਗੇ।

ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਕੀਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ, ਖਾਸ ਕਰਕੇ ਵਿਦਿਆਰਥੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸਥਿਤੀ ਉਤੇ ਲਗਾਤਾਰ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।