
ਨਵੀਂ ਦਿੱਲੀ, 2 ਸਤੰਬਰ : ਆਮ ਆਦਮੀ ਪਾਰਟੀ ਦਿੱਲੀ ਦੇ ਵਿਧਾਇਕਾਂ ਅਤੇ ਸਾਂਸਦਾਂ ਨੇ ਹੜ੍ਹਾਂ ਦੀ ਮੁਸੀਬਤ ਵਿਚ ਘਿਰੇ ਪੰਜਾਾਬ ਲਈ ਹਾਅ ਦਾ ਨਾਅਰਾ ਮਾਰਦਿਆਂ ਆਪਣੀ ਇਕ ਮਹੀਨੇ ਦੀ ਤਨਖਾਹ ਪੰਜਾਬ ਦੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਦੇਣ ਦਾ ਐਲਾਨ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਦੇ ਵਰਕਰਾਂ, ਆਹੁਦੇਦਾਰਾਂ ਅਤੇ ਆਗੂਆਂ ਵਲੋਂ ਲਗਾਤਾਰ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਇਕ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਹੀ ਆਪ ਦੇ ਦਿੱਲੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਅੱਜ ਫੈਸਲਾ ਕੀਤਾ ਹੈ ਕਿ ਉਹ ਆਪਣੀ ਇਕ ਮਹੀਨੇ ਦੀ ਤਨਖਾਹ ਪੰਜਾਬ ਸਰਕਾਰ ਦੇ ਹੜ੍ਹ ਰਾਹਤ ਫੰਡ ਵਿਚ ਜਮ੍ਹਾਂ ਕਰਵਾਉਣਗੇ। ਆਪ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਹਰ ਤਰਾਂ ਨਾਲ ਪੰਜਾਬ ਦੇ ਲੋਕਾਂ ਦੀ ਸਹਾਇਤਾ ਲਈ ਹਾਜਰ ਹਨ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਬਾਕੀ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜਦੋਂ ਵੀ ਦੇਸ਼ ‘ਤੇ ਕੋਈ ਮੁਸ਼ਕਲ ਆਈ ਹੈ ਤਾਂ ਪੰਜਾਬ ਦੇ ਲੋਕ ਮੂਹਰੇ ਹੋ ਕੇ ਲੜਦੇ ਹਨ। ਹੁਣ ਜਦੋਂ ਪੰਜਾਬ ‘ਤੇ ਮੁਸ਼ਕਲ ਆਈ ਹੈ ਤਾਂ ਸਾਰੇ ਦੇਸ਼ ਵਾਸੀਆਂ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ।