
ਚੰਡੀਗੜ੍ਹ, 7 ਸਤੰਬਰ : ਪੰਜਾਬ ਵਿਚ ਹੜ੍ਹਾਂ ਦੀ ਸਥਿੱਤੀ ਦੇ ਮੱਦੇਨਜ਼ਰ ਸਰਕਾਰ ਵਲੋਂ ਚੱਲ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਅਤੇ ਲਾਲਜੀਤ ਸਿੰਘ ਭੁੱਲਰ ਅਜਨਾਲਾ ਅਤੇ ਪੱਟੀ ਇਲਾਕਿਆਂ ਦਾ ਦੌਰਾ ਕਰਨਗੇ। ਇਸੇ ਤਰਾਂ ਕੈਬਨਿਟ ਮੰਤਰੀ ਬਰਿੰਦਰ ਗੋਇਲਾ ਘੱਗਰ ਨਦੀ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਨਗੇ। ਸਰਕਾਰੀ ਸੂਤਰਾਂ ਦੀ ਮਿਲੀ ਜਾਣਕਾਰੀ ਅਨੁਸਾਰ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਪਠਾਨਕੋਟ ਇਲਾਕੇ ਦਾ ਦੌਰਾ ਕਰਨਗੇ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਦਾ ਦੌਰਾ ਕਰਨਗੇ। ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਅੱਜ ਸ੍ਰੀ ਸੰਜੇ ਕੁਮਾਰ ਅਤੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਜਿਲਾ ਫਾਜਿਲਕਾ ਦਾ ਦੌਰਾ ਕਰਨਗੇ।