
ਜੀਰਾ, 7 ਸਤੰਬਰ : ਆਮ ਆਦਮੀ ਪਾਰਟੀ ਦੇ ਜੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਨੇ ਅੱਜ ਹਲਕੇ ਦੇ ਹੜ੍ਹ ਪੀੜਤਾਂ ਨੂੰ ਰਾਹ ਸਮਗਰੀ ਵੰਡੀ। ਇਸ ਮੌਕੇ ਵਿਸ਼ੇਸ਼ ਕੈਂਪ ਲਗਾ ਕੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡੀ ਗਈ। ਸ੍ਰੀ ਨਰੇਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਹਰ ਮੁਸੀਬਤ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਦੌਰਾਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਭਾਵੇਂ ਇਹ ਕੁਦਰਤ ਦੀ ਮਾਰ ਹੈ, ਪਰ ਸਰਕਾਰ ਵਲੋਂ ਪੀੜਤ ਲੋਕਾਂ ਦੀ ਹਰ ਤਰਾਂ ਦੀ ਸਹਾਇਤਾ ਕੀਤੀ ਜਾਵੇਗੀ।