
ਚੰਡੀਗੜ੍ਹ, 8 ਸਤੰਬਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੇ ਸੁਆਲ ਉਠਾਉਂਦਿਆਂ ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਆਪਣੇ ਦੌਰੇ ਤੋਂ ਪਹਿਲਾਂ ਪੰਜਾਬ ਦਾ 60 ਹਜ਼ਾਰ ਰੁਪਏ ਦਾ ਬਕਾਇਆ ਜਾਰੀ ਕਰਨ। ਸਰਕਾਰ ਨੇ ਮੰਗ ਕੀਤੀ ਹੈ ਕਿ ਹੜਾਂ ਨਾਲ ਹੋਏ ਨੁਕਸਾਨ ਲਈ 20 ਹਜ਼ਾਰ ਕਰੋੜ ਰੁਪਏ ਦੀ ਵੱਖਰੀ ਸਹਾਇਤਾ ਵੀ ਦਿੱਤੀ ਜਾਵੇ। ਸਰਕਾਰ ਨੇ ਸੁਆਲ ਕੀਤਾ ਕਿ ਪਹਿਲਾਂ ਸ਼ਿਵਰਾਜ ਸਿੰਘ ਵਾਂਗੂ ਜੇਕਰ ਪ੍ਰਧਾਨ ਮੰਤਰੀ ਨੇ ਵੀ ਖਾਲੀ ਹੱਥ ਮੁੜਣਾ ਹੈ ਤਾਂ ਆਉਣ ਦਾ ਕੋਈ ਫਾਇਦਾ ਨਹੀਂ। ਸਰਕਾਰ ਨੇ ਸੁਆਲ ਕੀਤਾ ਕਿ ਜੇਕਰ ਕੇਂਦਰ ਸਰਕਾਰ ਤਾਲੀਬਾਨ ਨੂੰ ਰਾਹਤ ਪੈਕੇਜ ਦੇ ਸਕਦੀ ਹੈ ਤਾਂ ਪੰਜਾਬ ਨੂੰ ਕਿਉਂ ਨਹੀਂ।