Tuesday, September 23Malwa News
Shadow

9 ਜੁਲਾਈ ਨੂੰ ਲਗਣ ਵਾਲੇ ਕੈਂਪ ਦੌਰਾਨ ਅਨੇਕਾ ਸੇਵਾਵਾਂ ਦਾ ਲਾਹਾ ਇਕ ਛੱਤ ਹੇਠ-ਵਿਧਾਇਕ ਸਵਨਾ

ਫਾਜ਼ਿਲਕਾ 8 ਜੁਲਾਈ
ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾ ਦਾ ਲਾਹਾ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪਾਂ ਦੀ ਸਿਰਜਣਾ ਕੀਤੀ ਗਈ ਹੈ ਜਿਸ ਅਧੀਨ ਇਕ ਛੱਤ ਹੇਠ ਅਨੇਕਾ ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸੇ ਤਹਿਤ 9 ਜੁਲਾਈ 2024 ਦਿਨ ਐਸਡੀਐਮ ਦਫਤਰ ਫਾਜ਼ਿਲਕਾ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ।
ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਲੋਕਾਂ ਨੂੰ ਖਜਲ-ਖੁਆਰੀ ਤੋਂ ਨਿਜਾਤ ਦਿਵਾਉਂਦਿਆਂ ਅਨੇਕਾ ਸੇਵਾਵਾਂ ਦਾ ਲਾਭ ਇਕੋ ਥਾਈ ਦੇਣ ਦੇ ਮੰਤਵ ਤਹਿਤ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਕੰਮ, ਨਗਰ ਕੌਂਸਲ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਂਲ ਸਬੰਧਤ ਕੰਮਾਂ ਦੇ ਨਾਲ-ਨਾਂਲ  ਸੇਵਾ ਕੇਂਦਰ ਨਾਲ ਸਬੰਧਤ 10 ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਕੇ *ਤੇ ਹੀ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਨਾਂਲ ਸਬੰਧਤ ਸਕੀਮਾਂ ਤੇ ਯੋਜਨਾਵਾਂ ਦੇ ਸਟਾਲ ਲਗਾਏ ਜਾਣਗੇ ਤੇ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ।
ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਹ ਕੈਂਪ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਐਸਡੀਐਮ ਦਫਤਰ ਫਾਜ਼ਿਲਕਾ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਫਾਜ਼ਿਲਕਾ ਸ਼ਹਿਰ, ਪਿੰਡ ਬਾਧਾ, ਪੈਂਚਾਂ ਵਾਲੀ ਤੇ ਪਿੰਡ ਰਾਮਪੁਰਾ ਕਲਸਟਰ ਨਾਲ ਸਬੰਧਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਪਹੁੰਚ ਕੇ ਸੇਵਾਵਾਂ ਦਾ ਲਾਭ ਜਰੂਰ ਲੈਣ।