
ਧਨੌਲਾ, 13 ਸਤੰਬਰ- ਪਰਾਲੀ ਪ੍ਰਬੰਧਨ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਕਿਸਾਨਾਂ ਨਾਲ ਮਿਲਣੀ ਕਰਕੇ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਤੱਕ ਪਹੁੰਚ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਕੇ ਸੀਜ਼ਨ ਦੌਰਾਨ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।ਆਵੇ
ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਧਨੌਲਾ ਵਿਚ ਕਿਸਾਨਾਂ ਨਾਲ ਮਿਲਣੀ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ ਵੱਡੀ ਗਿਣਤੀ ਵਿੱਚ ਖੇਤੀ ਮਸ਼ੀਨਰੀ ਉਪਧਬਧ ਹੈ, ਇਸ ਮਸ਼ੀਨਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਆਉਂਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਪਿੰਡ ਪੱਧਰ ਤੱਕ ਵੱਧ ਤੋਂ ਵੱਧ ਸਟਾਫ ਨਿਯੁਕਤ ਕੀਤਾ ਗਿਆ ਹੈ ਜੋ ਕਿਸਾਨਾਂ ਨਾਲ ਮਿਲ ਕੇ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪੂਰਾ ਸਹਿਯੋਗ ਕੀਤਾ ਜਾਵੇਗਾ, ਜਿਨ੍ਹਾ ਕਿਸਾਨਾਂ ਕੋਲ ਖੇਤੀ ਮਸ਼ੀਨਰੀ ਨਹੀਂ ਹੈ, ਉਹਨਾਂ ਨੂੰ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਪਿੰਡ ਦੀਆਂ ਸੁਸਾਇਟੀਆਂ ਵਿੱਚ ਪਿੰਡਾਂ ਵਿੱਚ ਉਪਲਬਧ ਖੇਤੀ ਮਸ਼ੀਨਰੀ ਅਤੇ ਜ਼ਿਲ੍ਹੇ ਵਿੱਚ ਉਪਲਬਧ ਬੇਲਰਾਂ ਦੀਆਂ ਲਿਸਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ।
ਪਿੰਡ ਦੀ ਪੰਚਾਇਤ ਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਭਰਵਾਂ ਹੁੰਗਾਰਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਬਰਨਾਲਾ ਨੇ ਜਾਣਕਾਰੀ ਦਿਦਿਆ ਕਿਹਾ ਕਿ ਮਾਨਸਾ, ਸੰਗਰੂਰ ਦੀਆਂ ਪਰਾਟੀਆਂ ਬਰਨਾਲਾ ਵਿਖੇ ਪਰਾਲੀ ਦਾ ਡੰਪ ਲਗਾਉਣ ਦੀਆਂ ਚਾਹਵਾਨ ਹਨ, ਇਸ ਲਈ ਪ੍ਰਸ਼ਾਸਨ ਵੱਲੋਂ ਕੁਝ ਥਾਵਾਂ ਦੀ ਪਹਿਚਾਣ ਕਰਕੇ ਦਿੱਤੀ ਗਈ ਹੈ, ਜੇਕਰ ਪਿੰਡ ਵਿੱਚ ਕੋਈ ਜ਼ਮੀਨ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ ਤਾਂ ਜੋ ਪਰਾਲੀ ਦਾ ਡੰਪ ਲਗਾਉਣ ਵਿੱਚ ਮਦਦ ਮਿਲ ਸਕੇ। ਪੰਚਾਇਤ ਵੱਲੋਂ ਇਸ ਲਈ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ।
ਡਿਪਟੀ ਕਮਿਸ਼ਨਰ ਬਰਨਾਲਾ ਨੇ ਜਾਣਕਾਰੀ ਦਿਦਿਆਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਉਹ ਕਿਸਾਨ ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ, ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਉਹਨਾਂ ਲਈ ਲੱਕੀ ਡਰਾਅ(ਪਰਾਲੀ) ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ 1,00,000 ਰੁਪਏ 25 ਕਿਸਾਨਾਂ ਵਿੱਚ ਵੰਡਿਆ ਜਾਵੇਗਾ, ਜਿਸ ਵਿੱਚ ਪਹਿਲਾਂ ਇਨਾਮ 20,000 , ਦੂਜਾ ਇਨਾਮ 15000 ਰੁਪਏ, ਤੀਸਰਾ ਇਨਾਮ 10000 ਤੇ ਬਾਕੀ 22 ਕਿਸਾਨਾਂ ਵਿੱਚ 2500—2500 ਰੁਪਏ ਵੰਡਿਆ ਜਾਵੇਗਾ, ਅਪਲਾਈ ਕਰਨ ਦੀ ਆਖਰੀ ਮਿਤੀ 15 ਸਤੰਬਰ ਹੈ।
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਜਗਸੀਰ ਸਿੰਘ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਵਾਲੀਆਂ ਮਸ਼ੀਨਾਂ ਬਾਰੇ ਜਾਣਕਾਰੀ ਲੈਣ ਲਈ ਖੇਤੀਬਾੜੀ ਵਿਭਾਗ ਬਰਨਾਲਾ ਦੇ ਸਾਰੇ ਦਫਤਰਾਂ ਵਿੱਚ ਸੰਪਰਕ ਕਰ ਸਕਦੇ ਹਨ, ਇਸ ਲਈ ਖੇਤੀਬਾੜੀ ਵਿਭਾਗ ਵੱਲੋਂ ਇੱਕ ਨੰਬਰ 7973975463 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਫੋਨ ਕਰਕੇ ਲੱਕੀ ਡਰਾਅ(ਪਰਾਲੀ) ਅਤੇ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹੋ।
ਇਸ ਮੌਕੇ ਕਿਸਾਨ ਗੁਰਜੀਤ ਸਿੰਘ ਮਾਨ ਅਤੇ ਹਰਜਿੰਦਰ ਸਿੰਘ ਵੱਲੋਂ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ ਗਏ।
ਇਸ ਮੌਕੇ ਸਤਵੰਤ ਸਿੰਘ ਏ ਡੀ ਸੀ (ਡੀ), ਮੈਡਮ ਸੋਨਮ ਐੱਸ ਡੀ ਐਮ ਬਰਨਾਲਾ, ਸੁਖਪਾਲ ਸਿੰਘ ਖੇਤੀਬਾੜੀ ਅਫਸਰ, ਸੁਨੀਤਾ ਰਾਣੀ ਨੋਡਲ ਅਫਸਰ (ਪਰਾਲੀ), ਗੁਰਮੀਤ ਸਿੰਘ, ਅਮ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਦਵਿੰਦਰ ਸਿੰਘ, ਖੇਤੀਬਾੜੀ ਸਬ ਇੰਸਪੈਕਟਰ, ਨਿਖਿਲ ਸਿੰਗਲਾ, ਸੋਨੀ ਖਾਨ, ਕਲੱਸਰ ਅਫਸਰ, ਪਿੰਡ ਦੀ ਪੰਚਾਇਤ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਧਨੌਲਾ, ਨੋਡਲ ਅਫਸਰ ਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।