
ਫਾਜ਼ਿਲਕਾ 14 ਸੰਤਬਰ- ਫਾਜ਼ਿਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹੜ੍ਹ ਪ੍ਰਭਾਵਿਤ ਪਿੰਡ ਮੁਹਾਰ ਜਮਸ਼ੇਰ ਤੇ ਗੁੱਦੜ ਭੈਣੀ ਵਿਖੇ ਪਹੁੰਚ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਫੀਡ ਦਿੱਤੀ| ਉਨ੍ਹਾਂ ਕਿਹਾ ਕਿ ਹੜ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਲਗਾਤਾਰ ਵਚਨਬੱਧ ਹੈ| ਇਸ ਲਈ ਉਹ ਲਗਾਤਾਰ ਪਿੰਡਾਂ ਵਿੱਚ ਜਾ ਕੇ ਉਨਾਂ ਨੂੰ ਰਾਹਤ ਸਮੱਗਰੀ ਪਹੁੰਚਾ ਰਹੇ ਹਨ|
ਫਾਜਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਆਖਿਆ ਕਿ ਜਿਨਾਂ ਕਿਸਾਨਾਂ ਦੀਆਂ ਫਸਲਾਂ ਖਰਾਬ ਹੋਈਆਂ ਹਨ, ਲੋਕਾਂ ਦੇ ਮਕਾਨਾਂ ਤੇ ਪਸ਼ੂ ਪਾਲਕਾਂ ਦੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਜਰੂਰ ਮੁਆਵਜ਼ਾ ਦਿਤਾ ਜਾਵੇਗਾ। ਉਨਾ ਕਿਹਾ ਕਿ ਸਰਕਾਰ ਉਹਨਾਂ ਦੇ ਨੁਕਸਾਨ ਦੀ ਹਰ ਹਿਲੇ ਭਰਪਾਈ ਕਰੇਗੀ|
ਸ੍ਰੀ ਸਵਨਾ ਨੇ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਤੇ ਲੋਕ ਆਪਣੇ ਘਰਾਂ ਨੂੰ ਮੁੜ ਰਹੇ ਹਨ, ਫਿਰ ਵੀ ਪੰਜਾਬ ਸਰਕਾਰ ਵੱਲੋਂ ਉਨਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਉਨਾਂ ਨੂੰ ਰਾਸ਼ਨ ਅਤੇ ਪਸ਼ੂਆਂ ਲਈ ਫੀਡ ਮੁਹਈਆ ਕਰਵਾਈ ਜਾ ਰਹੀ ਹੈ| ਉਨਾ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਇਸ ਮੁਸ਼ਕਿਲ ਦੇ ਸਮੇਂ ਵਿੱਚ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ|
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਪਿੰਡਾਂ ਵਿਚ ਮੌਜੂਦ ਹਨ ਤੇ ਲਗਾਤਾਰ ਪਿੰਡ ਵਾਸੀਆਂ ਦਾ ਚੈਕਅੱਪ ਕਰ ਰਹੀਆਂ ਹਨ ਤਾਂ ਜੋ ਪਾਣੀ ਉਤਰਨ ਤੋਂ ਬਾਅਦ ਬਿਮਾਰੀ ਦਾ ਫੈਲਾਅ ਨਾ ਹੋਵੇ ਤੇ ਜੇ ਕਿਸੇ ਨੂੰ ਦਵਾਈ ਦੀ ਲੋੜ ਹੈ ਤਾਂ ਨਾਲੋ ਨਾਲ ਮੁਹਈਆ ਕਰਵਾਈ ਜਾ ਸਕੇ |