Friday, September 19Malwa News
Shadow

ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਖੇ ਹਿੰਦੀ ਵਿਭਾਗ ਵੱਲੋਂ “ਮੇਰਾ ਯੁਵਾ ਭਾਰਤ” ਦੇ ਸਹਿਯੋਗ ਨਾਲ ਮਨਾਇਆ ਗਿਆ ਹਿੰਦੀ ਦਿਵਸ

ਤਰਨ ਤਾਰਨ, 16 ਸਤੰਬਰ- ਉਪ ਨਿਰਦੇਸ਼ਕ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਅੱਜ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ ਤਾਰਨ ਵਿਖੇ ਹਿੰਦੀ ਵਿਭਾਗ ਵੱਲੋਂ “ਮੇਰਾ ਯੁਵਾ ਭਾਰਤ” ਦੇ ਸਹਿਯੋਗ ਨਾਲ ਹਿੰਦੀ ਦਿਵਸ ਮਨਾਇਆ ਗਿਆ। ਇਸ ਦੌਰਾਨ “ਜਜਬਾਤ-ਏ-ਹਿੰਦੀ” ਵਿਸ਼ੇ ਤੇ ਸੈਮੀਨਾਰ ਵੀ ਕਰਵਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਸਥਾਈ ਵਨ ਸਟੈਪ ਸੈਂਟਰ ਦੀ ਪ੍ਰਬੰਧਕ ਸ਼੍ਰੀਮਤੀ ਅਨੀਤਾ ਸ਼ਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੀ। ਕਾਲਜ ਦੇ ਹਿੰਦੀ ਵਿਭਾਗ ਦੀ ਪ੍ਰੋਫੈਸਰ. ਡਾ. ਮਨਪ੍ਰੀਤ ਕੌਰ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਹਿੰਦੀ ਦੀ ਮਹੱਤਤਾ ਨਾਲ ਜਾਣੂ ਕਰਵਾਇਆ।

ਉਨ੍ਹਾਂ ਕਿਹਾ ਕਿ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕਵਿਤਾ ਪਾਠ, ਭਾਸ਼ਣ ਮੁਕਾਬਲੇ ਗੀਤ ਗਾਇਨ,  ਨਾਚ,  ਪੋਸਟਰ ਮੇਕਿੰਗ, ਸਲੋਗਨ ਲਿਖਣ ਅਤੇ ਰੰਗੋਲੀ ਵਰਗੇ ਕਈ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਮੁੱਖ ਮਹਿਮਾਨ ਸ਼੍ਰੀਮਤੀ ਅਨੀਤਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਹਿੰਦੀ ਦੀ ਵਿਕਾਸ ਯਾਤਰਾ ਬਾਰੇ ਜਾਣੂ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਹਿੰਦੀ ਨੂੰ ਸਮ੍ਰਿਧ ਭਾਸ਼ਾ ਵਜੋਂ ਦਰਸਾਇਆ।

ਇਸ ਮੌਕੇ ਉਪ ਨਿਰਦੇਸ਼ਕ, ਮੈਡਮ ਜਸਲੀਨ ਕੌਰ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਆਪਣੀਆਂ ਜੜਾਂ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਦਿੱਤੀ। ਕਾਲਜ ਦੀ ਪ੍ਰਿੰਸੀਪਲ ਪ੍ਰੋ. ਡਾ. ਗੁਰਿੰਦਰਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਆਪਣੀ ਪਰੰਪਰਾ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਹਿੰਦੀ ਵਿਭਾਗ ਦੇ ਪ੍ਰੋਫੈਸਰ. ਸ਼੍ਰੀ ਜਸਵੰਤ ਸਿੰਘ ਨੇ ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰੋਫੈਸਰ. ਸਾਹਿਬਾਨ ਵੀ ਮੌਜੂਦ ਸਨ। ਅੰਤ ਵਿੱਚ ਜੇਤੂਆਂ ਨੂੰ ਇਨਾਮ ਵੀ ਵੰਡੇ ਗਏ।