
ਚੰਡੀਗੜ੍ਹ, 17 ਸਤੰਬਰ : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਪਾਰਟੀ ਦੀ ਮਜਬੂਤੀ ਲਈ ਚਾਰ ਨਵੇਂ ਅਬਜ਼ਰਵਰਾਂ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਸ੍ਰੀ ਆਦਿਲ ਅਹਿਮਦ ਖਾਨ, ਗਾਇਤਰੀ ਬਿਸ਼ਨੋਈ, ਰਿਤੇਸ਼ ਖੰਡੇਲਵਾਲ ਅਤੇ ਅਸ਼ਿਤ ਕੁਮਾਰ ਨੂੰ ਪੰਜਾਬ ਦੇ ਸਟੇਟ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
