ਬਟਾਲਾ, 23 ਸਤੰਬਰ ( ) ਬਟਾਲਾ ਹਲਕੇ ਅਤੇ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਿੰਬਲ ਚੌਂਕ ਤੋਂ ਧੁੱਪਸੜੀ ਤੱਕ ਰੋਡ ਲਾਈਟਾਂ (3500 ਮੀਟਰ) ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਰੋਡ ਲਾਈਟਾਂ ਲੱਗ ਜਾਣ ਨਾਲ ਲੋਕਾਂ ਨੂੰ ਰਾਤ ਸਮੇਂ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ ਅਤੇ ਜੋ ਲੋਕ ਸਵੱਖਤੇ ਸੈਰ ਕਰਦੇ ਹਨ ਉਨ੍ਹਾਂ ਨੂੰ ਵੀ ਰੋਡ ਲਾਈਟਾਂ ਲੱਗਣ ਨਾਲ ਰਾਹਤ ਮਿਲੇਗੀ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬੇ ਭਰ ਅੰਦਰ ਲੋਕ ਹਿੱਤ ਵਿੱਚ ਵਿਕਾਸ ਕਾਰਜ ਜਾਰੀ ਹਨ ਅਕੇ ਬਟਾਲਾ ਹਲਕੇ ਅੰਦਰ ਵੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ।
ਉਨਾਂ ਦੱਸਿਆ ਕਿ ਮਹਿਦ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ। ਸਕੂਲ ਆਫ ਐੱਮੀਨੈੱਸ ਸ਼ੁਰੂ ਕੀਤਾ ਗਿਆ ਹੈ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ। ਸ਼ਾਨਦਾਰ ਪਾਰਕਾਂ ਦੀ, ਉਸਾਰੀ ਕਰਵਾਈ ਗਈ ਹੈ।ਉਨਾਂ ਦੁਹਰਾਇਆ ਕਿ ਉਹ ਬਟਾਲਾ ਦੇ ਵਿਕਾਸ ਲਈ ਵਚਨਬੱਧ ਅਤੇ ਦ੍ਰਿੜ ਸੰਕਲਪ ਹਨ।
ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਸਮਾਜ ਸੇਵੀ ਅੰਮਿ੍ਤ ਕਲਸੀ,ਐਮ.ਸੀ ਬਲਵਿੰਦਰ ਸਿੰਘ ਮਿੰਟਾ, ਸਤਨਾਮ ਸਿੰਘ, ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਮਨਜੀਤ ਸਿੰਘ ਬੁਮਰਾਹ, ਵਿਕਰਮ ਚੌਹਾਨ, ਗਗਨਦੀਪ ਸਿੰਘ ਅਤੇ ਭੁਪਿੰਦਰ ਸਿੰਘ, ਸੁਖਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੌਜੂਦ ਸਨ।