Saturday, November 8Malwa News
Shadow

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ, ਸਬ ਕਮੇਟੀ ਨਾਲ ਮੰਗਾਂ ਸਬੰਧੀ ਮੀਟਿੰਗ ਜਲਦੀ

ਸ੍ਰੀ ਅਨੰਦਪੁਰ ਸਾਹਿਬ 25 ਸਤੰਬਰ ()- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸਫਾਈ ਸੇਵਕਾਂ ਤੇ ਸਥਾਨਕ ਸਰਕਾਰਾਂ ਦੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਯਕੀਨ ਦਵਾਇਆ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ ਅਤੇ ਜਲਦ ਹੀ ਇੱਕ ਬੈਠਕ ਸਬ ਕਮੇਟੀ ਨਾਲ ਕਰਵਾਈ ਜਾਵੇਗੀ।

      ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 10-12 ਦਿਨਾਂ ਤੋਂ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੇ ਨਾਲ ਸਾਡੀ ਟੀਮ ਹਰ ਰੋਜ਼ ਸੰਪਰਕ ਵਿੱਚ ਰਹੀ ਹੈ। ਹੁਣ ਉਹਨਾਂ ਦੀਆਂ ਮੰਗਾਂ ਨੂੰ ਸੁਣ ਕੇ ਫ਼ੈਸਲਾ ਕੀਤਾ ਗਿਆ ਕਿ ਉਹ ਸਬ-ਕਮੇਟੀ ਸਾਹਮਣੇ ਆਪਣੀਆਂ ਜਾਇਜ਼ ਮੰਗਾਂ ਰੱਖ ਸਕਣਗੇ।

    ਸ.ਬੈਂਸ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਕਰਮਚਾਰੀ ਦੀ ਨੌਕਰੀ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਨਾਹ ਹੀ ਕਿਸੇ ਨੂੰ ਡਰਾਇਆ ਜਾਂ ਗੁਮਰਾਹ ਕੀਤਾ ਜਾਵੇ। ਸ.ਭਗਵੰਤ ਸਿੰਘ ਮਾਨ ਸਾਹਿਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਨੌਕਰੀਆਂ ਦੇਣ ਵਾਲੀ ਸਰਕਾਰ ਹੈ, ਕਿਸੇ ਦੀ ਨੌਕਰੀ ਖ਼ਤਮ ਨਹੀਂ ਹੋਵੇਗੀ, ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਕਰਮਚਾਰੀ ਆਪਣੀ ਜਿੰਮੇਵਾਰੀ ਨੂੰ ਸਮਝਣ ਅਤੇ ਆਪਣੀ ਡਿਉਟੀ ਤੇ ਪੂਰੀ ਮਿਹਨਤ ਲਗਨ ਨਾਲ ਕੰਮ ਕਰਨ। ਆਪ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਹੱਕਾਂ ਤੇ ਹਿੱਤਾਂ ਲਈ ਹਾਂਪੱਖੀ ਫੈਸਲੇ ਹੀ ਲਏ ਜਾ ਰਹੇ ਹਨ। ਇਸ ਮੌਕੇ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੋਂਸਲ, ਇੰਦਰਜੀਤ ਸਿੰਘ ਅਰੋੜਾ ਪ੍ਰਧਾਨ ਵਪਾਰ ਮੰਡਲ, ਦਲੀਪ ਹੰਸ ਮੈਬਰ ਦਲਿਤ ਵਿਕਾਸ ਬੋਰਡ, ਸੁਨੀਲ ਅਡਵਾਲ ਪ੍ਰਧਾਨ ਰੇਹੜੀ ਯੂਨੀਅਨ ਅਤੇ ਨਗਰ ਕੋਂਸਲ ਦੇ ਕਰਮਚਾਰੀ ਅਤੇ ਸਫਾਈ ਸੇਵਕ ਹਾਜ਼ਰ ਸਨ।