
ਤਰਨਤਾਰਨ, 27 ਸਤੰਬਰ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਲਈ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਯੋਜਨਾ ਅਧੀਨ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਇਲਾਜ ਮੁਫਤ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਲੋਕਾਂ ਦੀ ਸਹਾਇਤਾ ਲਈ ਇਹ ਯੋਜਨਾ ਸ਼ੁਰੂ ਕੀਤੀ ਹੈ। ਇਸ ਸਕੀਮ ਅਧੀਨ ਸਾਰੇ ਸਰਕਾਰੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਇਲਾਜ਼ ਮੁਫਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਪ੍ਰਾਈਵੇਟ ਹਸਪਤਾਲ ਵੀ ਇਸ ਸਕੀਮ ਨਾਲ ਇੰਪੈਨਲਡ ਕੀਤੇ ਗਏ ਹਨ। ਇਨ੍ਹਾਂ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਇਲਾਜ਼ ਮੁਫਤ ਕੀਤਾ ਜਾਵੇਗਾ। ਇਸ ਸਿਹਤ ਯੋਜਨਾ ਅਧੀਨ ਪਰਿਵਾਰ ਦੇ ਸਾਰੇ ਮੈਂਬਰ ਕਵਰ ਹੋਣਗੇ।
ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਤਰਨਤਾਰਨ ਅਤੇ ਬਰਨਾਲਾ ਇਲਾਕੇ ਵਿਚ ਕੀਤੀ ਗਈ ਹੈ। ਤਰਨਤਾਰਨ ਇਲਾਕੇ ਵਿਚ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਲਈ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਆ ਰਹੇ ਨੇ। ਆਮ ਲੋਕਾਂ ਵਲੋਂ ਪੰਜਾਬ ਸਰਕਾਰ ਦੇ ਇਸ ਕਦਮ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ। ਆਮ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਗਰੀਬ ਲੋਕ ਮਹਿੰਗਾ ਇਲਾਜ ਨਹੀਂ ਕਰਵਾ ਸਕਦੇ ਸਨ। ਇਸ ਲਈ ਗਰੀਬ ਲੋਕਾਂ ਦੇ ਪਰਿਵਾਰਕ ਮੈਂਬਰ ਇਲਾਜ ਨਾ ਹੋਣ ਕਾਰਨ ਹੀ ਜਾਨਾਂ ਗੁਆ ਲੈਂਦੇ ਸਨ। ਹੁਣ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਗਰੀਬ ਲੋਕਾਂ ਨੂੰ ਭਾਰੀ ਲਾਭ ਹੋਵੇਗਾ। ਇਸ ਸਿਹਤ ਯੋਜਨਾ ਨਾਲ ਆਮ ਲੋਕਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਸੀਸਾਂ ਦਿੱਤੀਆਂ ਜਾ ਰਹੀਆਂ ਨੇ।