
ਮੋਗਾ 1ਅਕਤੂਬਰ : ਪੰਜਾਬ ਯੂਨੀਵਰਸਿਟੀ ਕਨਸਟੀਟਿਊਟ ਕਾਲਜ ਕੜਿਆਲ ਧਰਮਕੋਟ ਜਿਲਾ ਮੋਗਾ ਵਿਖੇ ਰੈਡ ਰਿਬਨ ਕਲੱਬ ਵੱਲੋਂ ਵੋਲੰਟੀਅਰ ਖੂਨ ਦਾਨ ਦਿਵਸ ਪਹਿਲੀ ਅਕਤੂਬਰ ਨੂੰ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰੋ.(ਡਾ) ਪ੍ਰਿੰਸੀਪਲ ਅਮਨ ਅੰਮ੍ਰਿਤ ਚੀਮਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਰੈੱਡ ਰਿਬਨ ਕਲੱਬ ਅਧੀਨ ਵਲੰਟੀਅਰ ਖੂਨ ਦਾਨ ਦਿਵਸ ਮਨਾਇਆ ਗਿਆ ।ਇਸ ਮੌਕੇ ਨੌਜਵਾਨ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਬਾਰੇ ਜਾਗਰੂਕ ਕੀਤਾ । ਇਸ ਮੌਕੇ ਵਿਸ਼ੇਸ਼ ਬੁਲਾਰੇ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਆਫਿਸਰ ਨੇ ਵਿਦਿਆਰਥੀਆਂ ਵਿੱਚ ਖੂਨਦਾਨ ਕਰਨ ਲਈ ਜੋਸ਼ ਭਰਪੂਰ ਭਾਸ਼ਣ ਦਿੱਤਾ। ਜਿਸ ਵਿੱਚ ਉਹਨਾਂ ਨੇ ਕਿਹਾ ਕਿ ਖੂਨਦਾਨ ਜੀਵਨ ਦਾਨ ਹੈ ਖੂਨਦਾਨ ਕਰਨਾ ਚਾਹੀਦਾ ਹੈ ਤੁਹਾਡੇ ਵੱਲੋਂ ਕੀਤਾ ਇੱਕ ਯੂਨਿਟ ਖੂਨ ਦਾਨ ਤਿੰਨ ਜਿੰਦਗੀਆਂ ਬਚਾ ਸਕਦਾ ਹੈ ਇਸ ਲਈ ਖੂਨਦਾਨ ਕਰਨ ਤੋਂ ਕਦੇ ਵੀ ਘਬਰਾਉਣਾ ਨਹੀਂ ਚਾਹੀਦਾ । ਇਸ ਮੌਕੇ ਅੰਮ੍ਰਿਤ ਸ਼ਰਮਾ ਜਿਲਾ ਮੀਡੀਆ ਇੰਚਾਰਜ ਸਿਹਤ ਵਿਭਾਗ ਮੋਗਾ ਆਪਣੇ ਵਿਚਾਰਾਂ ਰਾਹੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਰੇਨੂੰ ਵਿਜ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ
ਪ੍ਰਿੰਸੀਪਲ ਪ੍ਰੋ. (ਡਾ.) ਅਮਨ ਅੰਮ੍ਰਿਤ ਚੀਮਾ, ਪ੍ਰਿੰਸੀਪਲ ਅਤੇ ਲਾਅ ਪ੍ਰੋਫੈਸਰ
ਰੈੱਡ ਰਿਬਨ ਕਲੱਬ ਕੋਆਰਡੀਨੇਟਰ
ਡਾ. ਪੁਨੀਤਾ ਉੱਪਲ
ਪ੍ਰੋ.ਤਮੰਨਾ ਸ਼ਰਮਾ ਅਤੇ ਹੋਰ ਸਟਾਫ ਤੋਂ ਇਲਾਵਾ ਸਮੂਹ ਵਿਦਿਆਰਥੀ ਵੀ ਹਾਜ਼ਰ ਸਨ।