Monday, December 8Malwa News
Shadow

ਸਪੀਕਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈਆਂ

ਚੰਡੀਗੜ੍ਹ, 8 ਅਕਤੂਬਰ 2025:– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਸਨ। ਮਨੁੱਖਤਾ ਪ੍ਰਤੀ ਗੁਰੂ ਸਾਹਿਬ ਦੀ ਨਿਰਸਵਾਰਥ ਸੇਵਾ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਅਧਿਆਤਮਿਕਤਾ ਅਤੇ ਸਚਾਈ ਦੇ ਰਾਹ ‘ਤੇ ਚੱਲਣਾ ਚਾਹੀਦਾ ਹੈ।