Friday, November 7Malwa News
Shadow

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜਿਲ੍ਹਾ ਮਜਿਸਟਰੇਟ ਨੇ ਅਸਲਾ ਲਾਇਸੰਸ ਜਮਾ ਕਰਾਉਣ ਦੇ ਆਦੇਸ਼ ਜਾਰੀ ਕੀਤੇ

ਤਰਨ ਤਾਰਨ 8 ਅਕਤੂਬਰ (       ) – ਭਾਰਤੀ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਹਲਕਾ-21 ਤਰਨ ਤਾਰਨ ਦੀ ਜ਼ਿਮਨੀ ਚੋਣ 11 ਨਵੰਬਰ ਨੂੰ ਹੋਵੇਗੀ ਜਦਕਿ ਚੋਣ ਨਤੀਜੇ ਦਾ ਐਲਾਨ 14 ਨਵੰਬਰ 2025 ਨੂੰ ਹੋਵੇਗਾ।

ਭਾਰਤੀ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਮਨੀ ਚੋਣਾਂ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ/ਲੋਕਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨੂੰ ਨਾਲ ਲੈ ਕੇ ਜਾਣ ਤੇ ਪਾਬੰਦੀ (Ban on Carrying) ਲਗਾਉਣੀ ਅਤਿ ਜ਼ਰੂਰੀ ਹੈ ਤਾਂ ਜੋ ਕਿਸ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

ਇਸ ਸਭ ਦੇ ਮੱਦੇਨਜ਼ਰ ਸ੍ਰੀ ਰਾਹੁਲ, ਆਈ.ਏ.ਐਸ. ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨਾਲ ਲੈ ਕੇ ਜਾਣ ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲਾ ਮਜਿਸਟਰੇਟ ਨੇ ਜਿਲ੍ਹਾ ਤਰਨ ਤਾਰਨ ਦੇ ਉਨ੍ਹਾਂ ਸਾਰੇ ਅਸਲਾ ਲਾਇਸੈਂਸ ਧਾਰਕਾਂ ਨੂੰ ਹੁਕਮ ਕੀਤਾ ਹੈ ਕਿ ਜਿਨ੍ਹਾਂ ਨੂੰ ਸਕ੍ਰੀਨਿੰਗ ਕਮੇਟੀ ਦੀ ਸਿਫਾਰਸ਼ ‘ਤੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਦਫ਼ਤਰ ਦੁਆਰਾ ਜਾਰੀ ਕੀਤਾ ਗਿਆ ਅਜਿਹਾ ਨੋਟਿਸ/ਆਰਡਰ ਪ੍ਰਾਪਤ ਹੁੰਦਾ ਹੈ, ਉਹ ਆਪਣੇ ਹਥਿਆਰ ਅਤੇ ਗੋਲੀ ਸਿੱਕਾ ਅਜਿਹੇ ਨੋਟਿਸ/ਆਰਡਰ ਪ੍ਰਾਪਤ ਹੋਣ ਦੇ 07 ਦਿਨਾਂ ਦੇ ਅੰਦਰ-ਅੰਦਰ ਆਪਣਾ ਅਸਲਾ ਲੋਕਲ ਥਾਣੇ ਜਾਂ ਮੰਨਜੂਰਸੁਦਾ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ।

ਉਹਨਾਂ ਕਿਹਾ ਕਿ ਉਪਰੋਕਤ ਹੁਕਮ ਤੋਂ ਪੁਲਿਸ, ਮਿਲਟਰੀ ਅਤੇ ਪੈਰਾ ਮਿਲਟਰੀ ਫੋਰਸ ਅਤੇ ਸਰਕਾਰ ਦੇ ਉਨ੍ਹਾਂ ਅਧਿਕਾਰੀਆਂ, ਕਰਮਚਾਰੀਆਂ, ਜਿਨਾਂ ਨੂੰ ਡਿਊਟੀ ਦੌਰਾਨ ਅਸਲਾ ਰੱਖਣ ਦੀ ਇਜਾਜ਼ਤ ਹੈ ਨੂੰ ਛੋਟ ਹੋਵੇਗੀ। ਇਸ ਤੋਂ ਇਲਾਵਾ ਉਹ ਖਿਡਾਰੀ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਵੱਲੋਂ ਵੱਖ-ਵੱਖ ਪੱਧਰਾਂ ‘ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਹਨ ਨੂੰ ਵੀ ਅਸਲਾ ਜਮਾਂ ਕਰਾਉਣ ਤੋਂ ਛੋਟ ਹੋਵੇਗੀ।  

ਇਹ ਹੁਕਮ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਜਾਰੀ ਕੀਤਾ ਜਾਂਦਾ ਹੈ ਅਤੇ ਆਮ ਜਨਤਾ ਦੇ ਨਾਮ ਸੰਬੋਧਿਤ ਕੀਤਾ ਜਾਂਦਾ ਹੈ, ਜੋ ਮਿਤੀ 07-10-2025 ਤੋਂ ਮਿਤੀ 16-11-2025 (ਚੋਣਾਂ ਮੁਕੰਮਲ ਹੋਣ ਤੱਕ) ਤੱਕ ਲਾਗੂ ਰਹੇਗਾ।