Friday, November 7Malwa News
Shadow

ਪਿੰਡ ਰੱਤੀ ਰੋੜੀ ਵਿਖੇ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਅਤੇ ਸੀ.ਆਰ.ਐਮ ਗਤੀਵਿਧੀਆਂ ਦਾ ਸਫਲ ਆਯੋਜਨ

ਫ਼ਰੀਦਕੋਟ, 9 ਅਕਤੂਬਰ ( )  ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰੱਤੀ ਰੋੜੀ (ਡੱਗੋ ਰੋਮਾਣਾ) ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਅਤੇ ਸਕੂਲੀ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਇਸ ਸਮਾਗਮ ਵਿੱਚ 115 ਤੋਂ ਵੱਧ ਕਿਸਾਨ ਅਤੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤੀ, ਜਿਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ, ਪਾਣੀ ਅਤੇ ਮਿੱਟੀ ਦਾ ਪ੍ਰਦੂਸ਼ਣ ਵਧਦਾ ਹੈ ਅਤੇ ਖੇਤਾਂ ਦੀ ਉਪਜਾਊ ਸ਼ਕਤੀ ਘਟਦੀ ਹੈ। ਉਨ੍ਹਾਂ ਕਿਹਾ ਕਿ ਹਰ ਕਿਸਾਨ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਸਮੁੱਚੀ ਸੰਭਾਲ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਕਿਹਾ ਕਿ ਇੱਕ ਕਿੱਲੇ ਵਿੱਚ ਲਗਭਗ 25 ਤੋਂ 30 ਕੁਇੰਟਲ ਪਰਾਲੀ ਪੈਦਾ ਹੁੰਦੀ ਹੈ ਅਤੇ ਇਸ ਵਿੱਚੋਂ 10 ਕੁਇੰਟਲ ਪਰਾਲੀ ਸਾੜਨ ਨਾਲ ਜੈਵਿਕ ਕਾਰਬਨ, ਨਾਈਟਰੋਜਨ, ਫਾਸਫੋਰਸ, ਪੋਟਾਸ਼ੀਅਮ ਅਤੇ ਗੰਧਕ ਵਰਗੇ ਅਹਿਮ ਤੱਤਾਂ ਦਾ ਵੱਡਾ ਨੁਕਸਾਨ ਹੁੰਦਾ ਹੈ। ਇਸ ਮੌਕੇ ਉਨ੍ਹਾਂ ਨੇ ਡੀਏਪੀ ਅਤੇ ਯੂਰੀਆ ਸਬਸਿਡੀ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਸਬਸਿਡੀ ਤੇ ਮਿਲੀਆਂ ਮਸ਼ੀਨਾਂ ਦਾ ਪਰਾਲੀ ਪ੍ਰਬੰਧਨ ਲਈ ਸਦਉਪਯੋਗ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਿਚ ਪਰਾਲੀ ਸਬੰਧੀ ਜਾਗਰੂਕਤਾ ਲਈ ਕੁਇਜ਼, ਭਾਸ਼ਣ, ਲੇਖ ਲਿਖਣ, ਸਲੋਗਨ ਲਿਖਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਮੈਡਲ, ਟਰਾਫੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।

ਭਾਸ਼ਣ ਮੁਕਾਬਲੇ ਵਿੱਚ ਜਸਪ੍ਰੀਤ ਕੌਰ, ਸ਼ਰਨਦੀਪ ਕੌਰ ਅਤੇ ਫਤਿਹਦੀਪ ਸਿੰਘ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਚਿੱਤਰਕਲਾ ਵਿੱਚ ਗੁਰਵੀਰ ਕੌਰ ਅਤੇ ਮਨਜਿੰਦਰ ਕੌਰ ਨੇ ਸਨਮਾਨ ਹਾਸਿਲ ਕੀਤਾ। ਕੁਇਜ਼ ਮੁਕਾਬਲੇ ਵਿੱਚ ਜਸ਼ਨਪ੍ਰੀਤ ਕੌਰ–ਤਾਜਪ੍ਰੀਤ ਸਿੰਘ ਦੀ ਟੀਮ ਪਹਿਲੇ, ਸ਼ਰਨਦੀਪ ਕੌਰ–ਨਵਦੀਪ ਸਿੰਘ ਦੂਜੇ ਅਤੇ ਸਰਬਜੀਤ ਕੌਰ–ਪ੍ਰਿੰਸਪਾਲ ਸਿੰਘ, ਆਜ਼ਾਦਵੀਰ ਸਿੰਘ–ਮਨਦੀਪ ਸਿੰਘ ਦੀਆਂ ਟੀਮਾਂ ਤੀਜੇ ਸਥਾਨ ‘ਤੇ ਰਹੀਆਂ।

ਇਸ ਦੌਰਾਨ ਉਹਨਾਂ 13 ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਹੜੇ ਪਿਛਲੇ 10–12 ਸਾਲਾਂ ਤੋਂ ਲਗਾਤਾਰ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਸੰਭਾਲ ਵਿੱਚ ਯੋਗਦਾਨ ਪਾ ਰਹੇ ਹਨ।

ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ, ਬਲਾਕ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਅਤੇ ਡਾ. ਰੁਪਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ, ਕੀਟਨਾਸਕਾਂ ਦੀ ਸੁਰੱਖਿਅਤ ਵਰਤੋਂ ਅਤੇ ਮਹਿਕਮੇ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਡਾ. ਰਾਜਵੀਰ ਸਿੰਘ ਨੇ ਝੋਨੇ/ਬਾਸਮਤੀ ਫਸਲ ਦੀ ਮੌਜੂਦਾ ਸਥਿਤੀ ਅਤੇ ਕੀਟਾਂ ਦੀ ਰੋਕਥਾਮ ਲਈ ਸਿਫਾਰਸ਼ੀ ਦਵਾਈਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਇੰਟਿਸਟ–ਬੀ ਸ੍ਰੀ ਸੰਜੇ ਮੁਕਾਤੀ ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਅਤੇ ਸਿਹਤ ਉੱਤੇ ਪ੍ਰਭਾਵ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

ਪ੍ਰੋਗਰਾਮ ਦਾ ਪ੍ਰਿਸੀਪਲ ਮਨਿੰਦਰ ਕੌਰ ਵੱਲੋਂ ਮੰਚ ਸੰਚਾਲਨ ਕੀਤਾ ਗਿਆ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਅੰਤ ਵਿੱਚ ਵਿਦਿਆਰਥੀਆਂ ਅਤੇ ਕਿਸਾਨਾਂ ਦੀ ਭਾਗੀਦਾਰੀ ਨਾਲ ਪਰਾਲੀ ਪ੍ਰਬੰਧਨ ਦੇ ਨਾਅਰਿਆਂ ਨਾਲ ਇੱਕ ਵਿਸ਼ਾਲ ਰੈਲੀ ਕੱਢੀ ਗਈ, ਜਿਸ ਨੂੰ ਮੈਡਮ ਪੂਨਮਦੀਪ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਸ਼ਮਿੰਦਰ ਸਿੰਘ (ਬੀ.ਟੀ.ਐਮ. ਆਤਮਾ), ਸ਼ਾਮ ਸਿੰਘ (ਉਪ-ਨਿਰਖਿਕ), ਆਤਮਾ ਸਿੰਘ (ਬੇਲਦਾਰ), ਡਾ. ਕੁਲਦੀਪ ਸਿੰਘ, ਡਾ. ਸ਼ਮਿੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।