
ਬਰਨਾਲਾ, 12 ਅਕਤੂਬਰ- ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੂਥਾਂ ‘ਤੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਅਤੇ 13 ਅਕਤੂਬਰ ਸੋਮਵਾਰ ਅਤੇ 14 ਅਕਤੂਬਰ ਮੰਗਲਵਾਰ ਨੂੰ ਘਰ-ਘਰ ਜਾ ਕੇ ਪੋਲ਼ੀਓ ਬੂੰਦਾਂ ਪਿਆਈਆਂ ਜਾਣਗੀਆਂ ।ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਦੱਸਿਆ ਕਿ ਭਾਰਤ ਨੂੰ ਪਹਿਲਾਂ ਹੀ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ ਪਰ ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚ ਅਜੇ ਵੀ ਪੋਲੀਓ ਦੇ ਮਾਮਲੇ ਆ ਰਹੇ ਹਨ। ਇਸ ਲਈ ਅਹਿਤਿਆਤ ਵਜੋਂ ਭਾਰਤ ਵਿਚ ਪਲਸ ਪੋਲਿਓ ਮੁਹਿੰਮ ਚਲਾਈ ਜਾ ਰਹੀ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਹਰਜੀਤ ਸਿੰਘ ਅਤੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਅਧੀਨ ਪੰਜ ਸਾਲ( 0 ਤੋਂ 5 ਸਾਲ) ਤੱਕ ਦੇ 48976 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ ਤੇ 13 ਸੋਮਵਾਰ ਤੇ 14 ਅਕਤੂਬਰ ਮੰਗਲਵਾਰ ਨੂੰ ਪੋਲੀਓ ਬੂੰਦਾਂ ਤੋਂ ਰਹਿ ਗਏ ਬੱਚਿਆਂ ਨੂੰ ਘਰ ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸੱਲਮ ਏਰੀਆ, ਝੁੱਗੀਆਂ-ਝੌਪੜੀਆਂ, ਭੱਠੇ ਅਤੇ ਉਸਾਰੀ ਅਧੀਨ ਇਮਾਰਤਾਂ ’ਤੇ ਰਹਿ ਰਹੀ ਆਬਾਦੀ ਦੇ ਬੱਚਿਆਂ ਨੂੰ ਵੀ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਮੇਂ ਡਾ. ਮਹਿਤਾ ਬੱਚਿਆਂ ਦੇ ਮਾਹਿਰ,ਬਲਰਾਜ ਸਿੰਘ ਬਲਾਕ ਐਕਸਟੈਨਸਨ ਐਜੂਕੇਟਰ, ਸਤਨਾਮ ਕੌਰ ਅਤੇ ਮਨਜੀਤ ਕੌਰ ਸਿਹਤ ਸੁਪਰਵਾਇਜਰ ਵਿਪਨ ਕੁਮਾਰ ਅਤੇ ਟੀਕਾਕਰਨ ਵਿੰਗ ਦਾ ਸਟਾਫ ਅਤੇ ਨਰਸਿੰਗ ਕਾਲਜ ਦਾ ਸਟਾਫ ਵੀ ਹਾਜ਼ਰ ਸੀ ।