Thursday, November 6Malwa News
Shadow

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ

ਚੰਡੀਗੜ੍ਹ, 1 ਨਵੰਬਰ 2025:– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਸਿੰਡੀਕੇਟ ਭੰਗ ਕਰਨ ਦੇ ਕਦਮ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨੂੰ ਸੁਧਾਰ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਇੱਕ ਡੂੰਘੀ ਤੇ ਸੋਚੀ-ਸਮਝੀ ਸਿਆਸੀ ਭੰਨਤੋੜ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਅਦਾਰਿਆਂ `ਤੇ ਕੀਤੇ ਜਾ ਰਹੇ ਹਮਲਿਆਂ ਦੀ ਲੜੀ ਦਾ ਹਿੱਸਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਲੋਕਾਂ ਦੀ ਹੈ, ਉਨ੍ਹਾਂ ਲੋਕਾਂ ਦੀ ਨਹੀਂ ਜੋ ਆਮ ਆਦਮੀ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ।

ਸੰਧਵਾਂ ਨੇ ਦੱਸਿਆ ਕਿ ਭਵਿੱਖ ਵਿੱਚ ਇਸ ਦੇ ਦੂਰਗਾਮੀ ਨਤੀਜੇ ਨਿਕਲਣਗੇ ਅਤੇ ਇਸ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਵਾਲੀਆਂ ਅਜਿਹੀਆਂ ਕੋਸਿ਼ਸਾਂ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਸਪੀਕਰ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਇਸ ਮੰਦਭਾਗੇ ਫੈਸਲੇ ਵਿਰੁੱਧ ਆਵਾਜ਼ ਬੁਲੰਦ ਕਰਨਗੇ।