Thursday, November 6Malwa News
Shadow

ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ


ਚੰਡੀਗੜ੍ਹ/ਥਿਰਵੂਨੰਤਮਪੂਰਮ, 6 ਨਵੰਬਰ:
– ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਥਿਰਵੂਨੰਤਮਪੂਰਮ ਦੇ ਸਟੇਸ਼ਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਹ ਇਥੇ ਕੇਰਲਾ ਦੇ ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸੱਦਾ ਦੇਣ ਲਈ ਪਹੁੰਚੇ ਹੋਏ ਸਨ।

ਇਸ ਮੌਕੇ ਹਾਜ਼ਰ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਬੈਠੇ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਹੋਰ ਫੈਲਾਉਣ ਦੀ ਅਪੀਲ ਕੀਤੀ।

ਉਨ੍ਹਾਂ ਇਸ ਮੌਕੇ ਹਾਜ਼ਰ ਸੰਗਤਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਵੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਵੀ ਅਪੀਲ ਕੀਤੀ।