Sunday, November 16Malwa News
Shadow

ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕੇਜਰੀਵਾਲ ਨੂੰ ਦਿੱਤਾ ਸ੍ਰੀ ਆਨੰਦਪੁਰ ਸਾਹਿਬ ਦੇ ਸੈਸ਼ਨ ਲਈ ਵਿਸ਼ੇਸ਼ ਸੱਦਾ

ਨਵੀਂ ਦਿੱਲੀ , 16 ਨਵੰਬਰ : ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਸਮਾਗਮ ਲਈ ਸੱਦਾ ਪੱਤਰ ਦਿੱਤਾ।

ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿਧਾਨ ਸਭਾ ਦਾ ਸਮਾਗਮ ਚੰਡੀਗੜ੍ਹ ਤੋਂ ਬਾਹਰ ਕਿਸੇ ਸ਼ਹਿਰ ਵਿਚ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸ੍ਰੀ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਜ਼ਰੂਰ ਸ਼ਾਮਲ ਹੋਣ।