
ਸ੍ਰੀ ਅਨੰਦਪੁਰ ਸਾਹਿਬ 18 ਨਵੰਬਰ ()- ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ 23 ਤੋ 25 ਨਵੰਬਰ ਤੱਕ ਛਾਉਣੀ ਬਾਬਾ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ।
ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਪੂਰੀ ਸ਼ਰਧਾ ਨਾਲ ਮਨਾਏ ਜਾ ਰਹੇ ਹਨ, ਤਾਂ ਜੋ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਸਕੇ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਅਤੇ ਉਪਦੇਸ਼ਾਂ ਤੋ ਜਾਣੂ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ, ਬਲਿਦਾਨ ਅਤੇ ਫਲਸਫੇ ਨੂੰ ਸਮਰਪਿਤ ਇਤਿਹਾਸ ਅਤੇ ਧਾਰਮਿਕ ਸਵਤੰਤਰਤਾ ਦੀ ਰੱਖਿਆ ਲਈ ਸੀ। ਇਸ ਸੱਚਾਈ ਨੂੰ ਆਉਣ ਵਾਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡਾ ਫਰਜ ਹੈ।
ਇਹ ਤਿੰਨ ਦਿਨਾਂ ਸਮਾਗਮਾਂ ਵਿੱਚ ਕੀਰਤਨ ਦਰਬਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ, ਗੁਰੂ ਸਾਹਿਬ ਜੀ ਦੇ ਜੀਵਨ, ਬਲਿਦਾਨ ਅਤੇ ਫਲਸਫੇ ਨੂੰ ਸਮਰਪਿਤ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ।
ਸ. ਬੈਂਸ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧ, ਪਾਰਕਿੰਗ ਸੁਵਿਧਾਵਾਂ, ਪੀਣ ਵਾਲੇ ਪਾਣੀ, ਲੰਗਰ, ਮੈਡੀਕਲ ਸਹਾਇਤਾ ਅਤੇ ਟ੍ਰੈਫਿਕ ਪ੍ਰਬੰਧ ਪੂਰੀ ਤਰ੍ਹਾਂ ਸੁਚਾਰੂ ਕੀਤੇ ਗਏ ਹਨ। ਉਨ੍ਹਾਂ ਨੇ ਸਾਰੇ ਪੰਜਾਬੀਆਂ ਅਤੇ ਦੇਸ਼–ਵਿਦੇਸ਼ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਹਾਜ਼ਰ ਹੋ ਕੇ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਨ ਤੇ ਗੁਰੂ ਘਰ ਦੀ ਕਿਰਪਾ ਪ੍ਰਾਪਤ ਕਰਨ।