Wednesday, November 19Malwa News
Shadow

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹੁਸ਼ਿਆਰਪੁਰ, 18 ਨਵੰਬਰ:- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕੱਲ੍ਹ ਸ਼ਾਮ ਚੁਰਾਸੀ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ, ਲੋਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ, ਮੌਜੂਦਾ ਸਮੱਸਿਆਵਾਂ ਅਤੇ ਜਨਤਕ ਸਹੂਲਤਾਂ ਦੇ ਸੁਧਾਰ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ।

ਆਪਣੇ ਦੌਰੇ ਦੌਰਾਨ ਡਾ. ਰਵਜੋਤ ਸਿੰਘ ਨੇ ਪੰਡੋਰੀ ਸਾਸੁਮਲਾ, ਭਲਾਈਆਣਾ ਅਤੇ ਬੱਸੀ ਬੱਲੋਂ ਪਿੰਡਾਂ ਦੇ ਲੋਕਾਂ ਦੀਆਂ ਮੰਗਾਂ, ਜਿਨ੍ਹਾਂ ਵਿਚ ਪਾਣੀ ਦੀ ਸਪਲਾਈ, ਸੜਕ ਨਿਰਮਾਣ ਸ਼ਾਮਿਲ ਹੈ, ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਗੁਣਵੱਤਾਪੂਰਨ ਪੂਰਾ ਕਰਨਾ ਸਰਕਾਰ ਦੀ ਤਰਜੀਹ ਹੈ।

ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਉਪਰੋਕਤ ਪਿੰਡਾਂ ਦਾ ਵੀ ਦੌਰਾ ਕੀਤਾ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੌਕੇ ‘ਤੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਠੋਸ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਦੇਣ ਲਈ ਲਗਾਤਾਰ ਵਚਨਬੱਧ ਹੈ।

ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਉਠਾਈਆਂ ਗਈਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਰਫ਼ਤਾਰ ਨਾਲ ਅੱਗੇ ਵਧਾਇਆ ਜਾਵੇਗਾ।