Sunday, February 15Malwa News
Shadow

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਵਿਸ਼ਾਲ ਕੈਂਪ ਲਗਾਇਆ

ਲੌਂਗੋਵਾਲ/ਸੰਗਰੂਰ, 21 ਨਵੰਬਰ:

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਢਾਬ ਬਾਬਾ ਆਲਾ ਸਿੰਘ ਵਿਖੇ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ। ਉਹਨਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ 24 ਨਵੰਬਰ ਨੂੰ ਹੋ ਰਿਹਾ ਹੈ, ਜੋ ਪਹਿਲਾ ਕਦੇ ਨਹੀਂ ਹੋਇਆ ਹੈ। ਉਹਨਾਂ ਕਿਹਾ ਕਿ ਆਪਾਂ ਸਾਰੇ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੁਨੇਹਾ ਨੂੰ ਦੁਨੀਆਂ ਦੇ ਕੌਨੇ ਕੌਨੇ ਤੱਕ ਪਹੁੰਚਾਈਏ।

ਉਹਨਾਂ ਕੈਂਪ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵਡਭਾਗੇ ਹਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕਿਰਪਾ ਸਦਕਾ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਅਤੇ ਸ਼ਹੀਦ ਭਾਈ ਦਿਆਲਾ ਜੀ ਸਮੇਤ 52 ਸ਼ਹੀਦਾਂ ਦੀ ਧਰਤੀ ਲੌਂਗੋਵਾਲ ‘ਤੇ ਪੁੱਜੇ ਹਨ। ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਅੱਖਾਂ ਦਾ ਵਿਸ਼ਾਲ ਕੈਂਪ ਲਾਇਆ ਗਿਆ ਹੈ ਜਿਸ ਦੇ ਲਈ ਵਧਾਈ ਦੇ ਪਾਤਰ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਫ਼ਲਸਫ਼ਾ, ਸੇਵਾ, ਸਚਾਈ ਅਤੇ ਆਜ਼ਾਦੀ ਲਈ ਪ੍ਰਣਾਇਆ ਹੋਇਆ ਹੈ। ਸੰਸਾਰ ‘ਚ ਉਹਨਾਂ ਦੀ ਵਿਲੱਖਣ ਸ਼ਹਾਦਤ ਦੀ ਕੋਈ ਮਿਸਾਲ ਨਹੀਂ ਹੈ। ਇਸ ਦੌਰਾਨ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਸਪੀਕਰ ਸੰਧਵਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ।

ਕੈਂਪ ਦੇ ਪ੍ਰਬੰਧਕ ਕਮਲਜੀਤ ਸਿੰਘ ਵਿੱਕੀ ਨੇ ਬਾਬਾ ਫ਼ਰੀਦ ਸੰਸਥਾ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇਸ ਕੈਂਪ ਵਿਚ 500 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ ਜਿਸ ਵਿੱਚ 300 ਮਰੀਜ਼ਾਂ ਨੂੰ ਐਨਕਾਂ ਦਿੱਤੀਆਂ ਗਈਆਂ ਅਤੇ 100 ਦੇ ਕਰੀਬ ਮਰੀਜ਼ਾਂ ਦੀ ਆਪਰੇਸ਼ਨ ਲਈ ਚੋਣ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ, ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਅਤੇ ਸ਼ਹੀਦ ਭਾਈ ਦਿਆਲਾ ਜੀ ਦੀ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਰਨਲ ਨਿਤਿਨ ਭਾਟੀਆ ਮੈਮੋਰੀਅਲ ਟਰੱਸਟ ਕੈਨੇਡਾ ਵੱਲੋਂ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈੱਲਫੇਅਰ ਸੋਸਾਇਟੀ, ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਪ੍ਰਬੰਧਕ ਕਮੇਟੀ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਸੁਖਮਨੀ ਸੋਸਾਇਟੀ, ਉੱਨਤ ਭਾਰਤ ਅਭਿਆਨ ਸਲਾਇਟ, ਹਰੀਹਰ ਹਸਪਤਾਲ ਲੌਂਗੋਵਾਲ, ਬਰਾਸ਼ ਫਾਊਂਡੇਸ਼ਨ ਅਤੇ ਪਾਵਣ ਯੋਗ ਮੇਕ ਬੈਟਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਵਿਖੇ ਲਾਇਆ ਗਿਆ।

ਇਸ ਮੌਕੇ ਮਹਿੰਦਰ ਸਿੰਘ ਸਿੱਧੂ ਚੇਅਰਮੈਨ ਪਨਸੀਡ, ਬਲਵਿੰਦਰ ਸਿੰਘ ਢਿੱਲੋਂ, ਸੰਜੀਵ ਕੁਮਾਰ ਸੰਜੂ, ਯੋਗੇਸ਼ ਭਾਟੀਆ, ਪ੍ਰੋਫੈਸਰ ਪੀ. ਕੇ. ਜੈਨ, ਸਰਪੰਚ ਨਿਹਾਲ ਸਿੰਘ, ਸਰਪੰਚ ਭੀਮ ਦਾਸ ਬਾਵਾ, ਸਰਪੰਚ ਦਰਸ਼ਨ ਸਿੰਘ, ਗੁਰਜੰਟ ਖਾਂ, ਬਲਕਾਰ ਸਿੰਘ, ਮੇਲਾ ਸਿੰਘ ਸੂਬੇਦਾਰ, ਰਾਜ ਸਿੰਘ ਰਾਜੂ, ਅੰਮ੍ਰਿਤਪਾਲ ਸਿੰਘ ਸਿੱਧੂ, ਪ੍ਰੋ. ਮਨੋਜ ਗੋਇਲ, ਕੁਲਦੀਪ ਸਿੰਘ ਸ਼ੇਰੋਂ, ਵਿੱਕੀ ਵਸਿਸ਼ਟ ਹਾਜ਼ਰ ਸਨ।