Saturday, November 22Malwa News
Shadow

ਸਰਕਾਰੀ ਕਾਲਜ ਰੋਪੜ ਵਿੱਚ ਖੂਨਦਾਨ ਕੈਂਪ ਦਾ ਕੀਤਾ ਆਯੋਜਨ, 29 ਯੂਨਿਟ ਖੂਨ ਇਕੱਠਾ

ਰੂਪਨਗਰ, 21 ਨਵੰਬਰ: ਸਰਕਾਰੀ ਕਾਲਜ ਰੋਪੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ। 

ਇਹ ਕੈਂਪ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਐਨ.ਐਸ.ਐਸ. ਯੂਨਿਟ, ਰੈਡ ਰਿਬਨ ਕਲੱਬ, ਰੋਟਰੀ ਕਲੱਬ ਅਤੇ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ। 

ਇਸ ਕੈਂਪ ਦਾ ਉਦਘਾਟਨ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਨੇ ਖੂਨਦਾਨ ਨੂੰ ਮਹਾਨ ਸੇਵਾ ਦਾ ਰੂਪ ਦੱਸਦੇ ਹੋਏ ਡੋਨਰਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਉਨ੍ਹਾਂ ਨੂੰ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ‘ਤੇ ਮੁਬਾਰਕਬਾਦ ਦਿੱਤੀ। 

ਇਸ ਮੌਕੇ ਸਿਵਲ ਹਸਪਤਾਲ ਰੂਪਨਗਰ ਤੋਂ ਡਾ. ਬਬੀਤਾ ਅਤੇ ਉਨ੍ਹਾਂ ਦੀ ਟੀਮ, ਸ. ਕਮਲਜੀਤ ਸਿੰਘ (ਪ੍ਰਧਾਨ ਲਾਈਫ ਲਾਈਨ ਬਲੱਡ ਸੋਸਾਇਟੀ), ਰੋਟਰੀ ਕਲੱਬ ਰੂਪਨਗਰ ਸੈਂਟਰਲ ਨੇ ਮਹੱਤਵਪੂਰਨ ਯੋਗਦਾਨ ਪਾਇਆ। ਸਿਵਲ ਹਸਪਤਾਲ ਵੱਲੋਂ ਡੋਨਰਾਂ ਨੂੰ ਸਰਟੀਫਿਕੇਟ ਅਤੇ ਰੋਟਰੀ ਕਲੱਬ ਵੱਲੋਂ ਮੈਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਐਨਐਸਐਸ ਪ੍ਰੋਗਰਾਮ ਅਫਸਰ ਪ੍ਰੋ. ਜਗਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੈਂਪ ਵਿੱਚ ਕੁੱਲ 29 ਯੂਨਿਟ ਖੂਨ ਇਕੱਠਾ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਵਲੰਟੀਅਰਾਂ ਦੇ ਨਾਲ ਸਟਾਫ ਮੈਂਬਰ ਵੀ ਸ਼ਾਮਿਲ ਸਨ। 

ਇਸ ਮੌਕੇ ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ, ਸਿਵਲ ਹਸਪਤਾਲ ਰੂਪਨਗਰ ਦੀ ਟੀਮ ਜਸਪ੍ਰੀਤ ਕੌਰ, ਮਨਜੀਤ ਕੌਰ, ਉਂਕਾਰ ਸਿੰਘ, ਪਰਮਿੰਦਰ ਸਿੰਘ, ਐਨ ਐਸ ਐਸ ਪ੍ਰੋਗਰਾਮ ਅਫਸਰ ਪ੍ਰੋ. ਰਵਨੀਤ ਕੌਰ,ਪ੍ਰੋ. ਚੰਦਰਗੁਪਤ, ਸਹਾਇਕ ਪ੍ਰੋਗਰਾਮ ਅਫਸਰ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਲਵਲੀਨ ਕੌਰ, ਪ੍ਰੋ. ਤਰਨਜੋਤ ਕੌਰ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।