Tuesday, September 23Malwa News
Shadow

ਜਲੰਧਰ ਵਿਚ ਆਪ ਦੀ ਵੱਡੀ ਜਿੱਤ, ਭਗਵੰਤ ਮਾਨ ਨੇ ਕੀਤਾ ਵੋਟਰਾਂ ਦਾ ਧੰਨਵਾਦ

ਜਲੰਧਰ : ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ਪਿਛੋਂ ਆਮ ਆਦਮੀ ਪਾਰਟੀ ਨੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਆਪ ਉਮੀਦਵਾਰ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਨ ਦਾ ਸਾਰਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਰ ਜਾਂਦਾ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਐੱਕਸ ‘ਤੇ ਆਖਿਆ ਹੈ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ-ਬਹੁਤ ਵਧਾਈ। ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈੱਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ। ਮੋਹਿੰਦਰ ਭਗਤ ਨੂੰ ਬਹੁਤ-ਬਹੁਤ ਮੁਬਾਰਕਾਂ।