Sunday, November 23Malwa News
Shadow

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੰਗਤ ਸ੍ਰੀ ਅਨੰਦਪੁਰ ਸਾਹਿਬ ਰਵਾਨਾ

ਸੁਨਾਮ, 23 ਨਵੰਬਰ- ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਰਹਿਨੁਮਾਈ ਹੇਠ ਅੱਜ ਵਿਧਾਨ ਸਭਾ ਹਲਕਾ ਸੁਨਾਮ ਤੋਂ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸ਼ਰਧਾ ਭਾਵਨਾ ਨਾਲ ਰਵਾਨਾ ਹੋਈ।

ਇਸ ਸਬੰਧੀ ਬੱਸਾਂ ਨੂੰ ਰਵਾਨਾ ਕਰਨ ਮੌਕੇ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਸ਼੍ਰੀ ਮੁਕੇਸ਼ ਜੁਨੇਜਾ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਨੇ ਦੱਸਿਆ ਕਿ ਅੱਜ ਤਿੰਨ ਬੱਸਾਂ, ਸੁਨਾਮ ਊਧਮ ਸਿੰਘ ਵਾਲਾ, ਜਖੇਪਲ ਚੌਵਾਸ ਅਤੇ ਅਕਬਰਪੁਰ ਤੋਂ ਸ੍ਰੀ ਅਨੰਦਪੁਰ ਸਾਹਿਬ ਗਈਆਂ ਹਨ।

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਵਿਸ਼ਾਲ ਸਮਾਗਮ 25 ਨਵੰਬਰ ਤਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਸ਼ਹਾਦਤ, ਧਰਮ ਅਤੇ ਮਨੁਖਤਾ ਲਈ ਦਿੱਤੇ ਅਣਮੁੱਲੇ ਯੋਗਦਾਨ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣਾ ਹੈ।

ਸੁਨਾਮ ਊਧਮ ਸਿੰਘ ਵਾਲਾ ਤੋਂ ਅੱਜ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਈ ਹੈ। ਪੰਜਾਬ ਸਰਕਾਰ ਵੱਲੋਂ ਸਮਾਗਮਾਂ ਲਈ ਪੂਰੀ ਤਰ੍ਹਾਂ ਪੱਕੇ ਪ੍ਰਬੰਧ ਕੀਤੇ ਗਏ ਹਨ, ਜਿਨ੍ਹਾਂ ਤਹਿਤ ਵੱਖ ਵੱਖ ਸਮਾਗਮ ਸਫਲਤਾਪੂਰਵਕ ਸੰਪੰਨ ਹੋਣਗੇ।

ਇਸ ਮੌਕੇ ਪੀ.ਏ. ਸੰਜੀਵ ਸੰਜੂ, ਪਾਲ ਸਿੰਘ ਰਿੰਪੀ, ਬਲਾਕ ਪ੍ਰਧਾਨ ਸਾਹਿਬ ਸਿੰਘ, ਜਖੇਪਲ ਚੌਵਾਸ ਦੇ ਸਰਪੰਚ ਗੁਰਚਰਨ ਸਿੰਘ, ਜਗਬੀਰ ਸਿੰਘ ਬਲਾਕ ਪ੍ਰਧਾਨ ਅਕਬਰਪੁਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।