Saturday, November 8Malwa News
Shadow

16 ਜੁਲਾਈ ਨੂੰ ”ਆਪ ਦੀ ਸਰਕਾਰ ਆਪ ਦੇ ਦਵਾਰ”  ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਲੱਗੇਗਾ ਕੈਂਪ – ਵਿਧਾਇਕ ਗੁਪਤਾ

ਅੰਮ੍ਰਿਤਸਰ 15 ਜੁਲਾਈ 2024—

  ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ”ਆਪ ਦੀ ਸਰਕਾਰ ਆਪ ਦੇ ਦਵਾਰ” ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਦਾ ਕੈਂਪ 16 ਜੁਲਾਈ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਡੀਏਵੀ ਕਾਲਜ ਫ਼ਾਰ ਵੂਮੈਨ ਬੀ ਕੇ ਦੱਤ ਗੇਟ ਕੈਂਪਸ ਵਿੱਚ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਉਹ ਖੁਦ ਹਾਜ਼ਰ ਰਹਿਣਗੇ।  ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ, ਬੁਢਾਪਾ, ਅਪੰਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ਵਿੱਚ ਨਾਮ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੀ ਅਦਾਇਗੀ, ਮਾਲੀਆ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ। ਡਾਕਟਰ ਗੁਪਤਾ ਨੇ ਇਸ ਕੈਂਪ ਵਿੱਚ  ਵਿਭਾਗੀ ਰਿਕਾਰਡ, ਮੈਰਿਜ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀਆਂ ਕਈ ਕਾਪੀਆਂ, ਪੇਂਡੂ ਖੇਤਰ ਦਾ ਸਰਟੀਫਿਕੇਟ, ਫਰਦ ਨਿਰਮਾਣ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ ਸੇਵਾਵਾਂ ਵਿੱਚ ਕੰਪਿਊਟਰ ਪ੍ਰਤੀ ਹਸਤਾਖਰ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਜਵਾਬੀ ਹਸਤਾਖਰ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ  ਦੇ ਕੰਮ ਵੀ ਕੀਤੇ ਜਾਣਗੇ।

ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾੳਣ।