Friday, November 7Malwa News
Shadow

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਬੱਧਨੀਂ ਕਲਾਂ ਵਿਖੇ 17 ਜੁਲਾਈ ਨੂੰ

ਮੋਗਾ, 15 ਜੁਲਾਈ:
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਵੱਲੋਂ ਹੋ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਸਾਉਣੀ ਦੀਆਂ ਫਸ਼ਲਾਂ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 17 ਜੁਲਾਈ, 2024 ਨੂੰ ਸੰਤ ਆਸ਼ਰਮ, ਗਊਸ਼ਾਲਾ ਨਹਿਰ ਵਾਲੀ, ਬੱਧਨੀਂ ਕਲਾਂ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਕੀਤਾ ਜਾਵੇਗਾ। ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਇਸ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ। ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ.) ਪੰਜਾਬ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਜਸਵਿੰਦਰ ਸਿੰਘ ਬਰਾੜ ਦੀਆਂ ਫ਼ਸਲਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਖੇਤੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕਿਸਾਨ ਮੇਲੇ ਵਿੱਚ ਸ਼ਿਰਕਤ ਕਰਕੇ ਮਾਹਿਰਾਂ ਤੋਂ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ ਜਾਵੇ ਤਾਂ ਕਿ ਖੇਤੀਬਾੜੀ ਨੂੰ ਹੋਰ ਆਧੁਨਿਕ ਢੰਗ ਨਾਲ ਕਰਕੇ ਕਿਸਾਨ ਆਪਣੇ ਸਮੇਂ ਅਤੇ ਪੈਸੇ ਦੋਹਾਂ ਦੀ ਬੱਚਤ ਕਰ ਸਕਣ।