Friday, December 19Malwa News
Shadow

ਆਧੁੁਨਿਕ ਤੇ ਵਿਗਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁੁਨਾਫ਼ਾ ਕਮਾ ਸਕਦੇ ਹਨ : ਡਿਪਟੀ ਕਮਿਸ਼ਨਰ 

ਬਰਨਾਲਾ 19 ਦਸੰਬਰ- ਹਾੜੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਹ ਕੈਂਪ ਡਾਇਰੈਕਟਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜ਼ਸਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ, ਆਈ.ਏ.ਐੱਸ. ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।

ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਤੋਂ ਇਲਾਵਾ ਫ਼ਸਲੀ ਵਿਭੰਨਤਾ ਅਪਣਾਉਣੀ ਚਾਹੀਦੀ ਹੈ, ਤਾਂ ਜੋ ਪਾਣੀ ਦੀ ਬਚਤ, ਮਿੱਟੀ ਦੀ ਸਿਹਤ ਵਿੱਚ ਸੁੁਧਾਰ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਕੋ ਫ਼ਸਲ ਦੀ ਲਗਾਤਾਰ ਕਾਸ਼ਤ ਨਾਲ ਨਾ ਸਿਰਫ਼ ਕੁੁਦਰਤੀ ਸਰੋਤਾਂ ’ਤੇ ਦਬਾਅ ਪੈਂਦਾ ਹੈ, ਸਗੋਂ ਕਿਸਾਨਾਂ ਨੂੰ ਆਰਥਿਕ ਨੁੁਕਸਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬਜ਼ੀਆਂ, ਦਾਲਾਂ, ਤੇਲਦਾਰ ਫ਼ਸਲਾਂ, ਮੱਕੀ ਅਤੇ ਚਾਰੇ ਵਾਲੀਆਂ ਫ਼ਸਲਾਂ ਵੱਲ ਰੁੁਝਾਨ ਵਧਾ ਕੇ ਕਿਸਾਨ ਘੱਟ ਲਾਗਤ ’ਤੇ ਵਧੀਆ ਮੁੁਨਾਫ਼ਾ ਕਮਾ ਸਕਦੇ ਹਨ। ਉਨਾਂਂ ਕਿਹਾ ਕਿ ਫ਼ਸਲੀ ਵਿਭੰਨਤਾ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਕੀਟ- ਬਿਮਾਰੀਆਂ ’ਤੇ ਵੀ ਕਾਬੂ ਪਾਇਆ ਜਾ ਸਕਦਾ ਹੈ।

ਉਨ੍ਹਾਂਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਮਦਦ, ਸਬਸਿਡੀ ਅਤੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮਾਹਿਰਾਂ ਦੀ ਸਲਾਹ ਨਾਲ ਫ਼ਸਲੀ ਵਿਭੰਨਤਾ ਅਪਣਾਕੇ ਵਿਗਆਨਕ ਖੇਤੀ ਵੱਲ ਕਦਮ ਵਧਾਉਣ।

ਡਿਪਟੀ ਕਮਸ਼ਿਨਰ  ਨੇ ਜ਼ਿਲੇ ਦੇ ਕਿਸਾਨਾਂ ਦਾ ਧੰਨਵਾਦ ਕਰਦਆਿਂ ਕਿਹਾ ਕਿ ਇਸ ਸਾਲ ਕਿਸਾਨਾਂ ਵੱਲੋਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਯਿੋਗ ਨਾਲ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ, ਜੋ ਕਿ ਇੱਕ ਸ਼ਰਾਹਣਯੋਗ ਕਦਮ ਹੈ, ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਮਸ਼ੀਨਰੀ ਰਾਹੀਂ ਸੰਭਾਲਣਾ ਨਾ ਸਿਰਫ ਵਾਤਾਵਰਣ ਲਈ ਲਾਭਕਾਰੀ ਹੈ, ਸਗੋਂ ਮਿੱਟੀ ਦੀ ਸਿਹਤ ਅਤੇ ਭਵਿੱਖੀ ਫਸਲਾਂ ਲਈ ਵੀ ਫਾਇਦੇਮੰਦ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਵੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਮਦਦ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਕੇ ਪਰਾਲੀ ਪ੍ਰਬੰਧਨ ਨੂੰ ਲਗਾਤਾਰ ਜਾਰੀ ਰੱਖਣ।

ਉਨ੍ਹਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਪਰਾਲੀ ਪ੍ਰਬੰਧਨ ਨਾਲ ਜੁੜੀ ਹਰ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ।

ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਅਮ੍ਰਿਤਪਾਲ ਸਿੰਘ ਨੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨਾਂਂ ਕਿਹਾ ਕਿ ਕਿਸਾਨਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਵਿਭਾਗ ਦੀਆਂ ਟੀਮਾਂ ਮੈਦਾਨ ਵਿੱਚ ਸਰਗਰਮ ਰਹਿਣਗੀਆਂ।

ਡਾ.ਸੁਖਪਾਲ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਬਰਨਾਲਾ ਨੇ ਵਿਭਾਗ ਵਿੱਚ ਚੱਲ ਬਹੀ ਆਤਮਾ ਸਕੀਮ ਬਾਰੇ ਜਾਣਕਾਰੀ ਦਿੱਤੀ। ਡਾ. ਧਰਮਵੀਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਅਤੇ ਮਿੱਟੀ ਪਾਣੀ ਪਰਖ ਬਾਰੇ ਜਾਣਕਾਰੀ ਦਿੱਤੀ। 

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਟੀਮ ਵੱਲੋਂ ਡਾ. ਅਸ਼ੋਕ ਕੁੁਮਾਰ ਨੇ ਮਿੱਟੀ ਸਿਹਤ, ਡਾ.ਅਮਨਦੀਪ ਕੌਰ ਨੇ ਫ਼ਸਲਾਂ ਅਤੇ ਉਨਾਂਂ ਦੀ ਸੰਭਾਲ, ਡਾ.ਗੁਰਵੀਰ ਕੌਰ ਨੇ ਫ਼ਸਲਾਂ ਦੀਆਂ ਬਿਮਾਰੀਆਂ ਬਾਰੇ ਅਤੇ ਸ੍ਰੀ ਸਮਰਥ ਮੂੰਗਾ  ਐਸਡੀਓ ਨੇ ਪਾਣੀ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ।

ਕੈਂਪ ਦੌਰਾਨ ਪਰਾਲੀ ਦਾ ਸੁੁਚੱਜਾ ਪ੍ਰਬੰਧਨ ਕਰਨ ਵਾਲੇ 15 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਕੈਂਪ ਦਾ ਸੰਚਾਲਨ ਡਾ. ਧਰਮਵੀਰ ਸਿੰਘ ਤੇ ਡਾ.ਜਸਵਿੰਦਰ ਸਿੰਘ, ਖੇਤੀਬਾੜੀ ਅਫ਼ਸਰ ਵੱਲੋਂ ਬਖੂਬੀ ਨਿਭਾਇਆ ਗਿਆ।

ਇਸ ਕੈਂਪ ਵਿੱਚ ਸਮੂਹ ਖੇਤੀਬਾੜੀ ਵਿਭਾਗ ਤੇ ਆਤਮਾ ਸਕੀਮ ਦਾ ਸਾਰੇ ਸਟਾਫ ਤੋਂ ਇਲਾਵਾ ਲਗਭਗ 400 ਕਿਸਾਨ ਹਾਜ਼ਰ ਸਨ।