Saturday, December 20Malwa News
Shadow

ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਰੂਪਨਗਰ, 19 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਾਲ ਸਮੂਹ ਜੱਜ ਸਾਹਿਬਾਨ ਨੇ ਵੀ ਇਸ ਰੈਲੀ ਵਿਚ ਭਾਗ ਲਿਆ।

ਇਹ ਰੈਲੀ ਸ਼ਿਵਾਲਿਕ ਸਕੂਲ ਰੋਪੜ ਤੋਂ ਜ਼ਿਲ੍ਹਾ ਕਚਿਹਰੀ ਹੁੰਦੀ ਹੋਏ ਮਹਾਰਾਜਾ ਰਣਜੀਤ ਸਿੰਘ ਪਾਰਕ ਪਹੁੰਚੀ। ਇਸ ਰੈਲੀ ਵਿੱਚ ਸ਼ਿਵਾਲਿਕ ਸਕੂਲ ਦੇ ਬੱਚਿਆਂ ਵੱਲੋਂ ਸਮੇਤ ਬੈਂਡ ਟੀਮ ਨੇ ਭਾਗ ਲਿਆ। ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰ ਕੁਲਵਿੰਦਰ ਸਿੰਘ ਦੀ ਟੀਮ ਵੱਲੋਂ ਨਸ਼ਿਆਂ ਖਿਲਾਫ ਨੁੱਕੜ ਨਾਟਕ ਪੇਸ਼ ਕੀਤਾ ਗਿਆ।

ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਪੈਰਾ ਲੀਗਲ ਵਲੰਟੀਅਰ ਸ. ਸੁਰਜਨ ਸਿੰਘ ਵੱਲੋਂ ਵੀ ਬੱਚਿਆਂ ਨੂੰ ਅਤੇ ਆਮ ਜਨਤਾ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ।

ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮੋਨਿਕਾ ਗੋਇਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਮੋਹਿਤ ਬਾਂਸਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ. ਪੁਸ਼ਪਿੰਦਰ ਸਿੰਘ, ਸਿਵਲ ਜੱਜ ਸੀਨੀਅਰ ਡਵੀਜਨ ਸ਼੍ਰੀ ਅਸ਼ੀਸ਼ ਠਠਈ, ਜੇ.ਐਮ.ਆਈ.ਸੀ ਸ਼੍ਰੀਮਤੀ ਸੀਮਾ ਅਗਨੀਹੋਤਰੀ, ਜੇ.ਐਮ.ਆਈ.ਸੀ ਜ਼ੋਸ਼ਿਕਾ ਸੂਦ, ਜੇ.ਐਮ.ਆਈ.ਸੀ ਅਨੱਨਿਆ ਰਿਸ਼ੀ, ਜੇ.ਐਮ.ਆਈ.ਸੀ ਮਨੀਸ਼ਾਂ, ਐੱਸਪੀ ਸ਼੍ਰੀ ਅਰਵਿੰਦ ਮੀਨਾ, ਜੇ.ਪੀ.ਐਸ ਢੇਰ, ਡੀ.ਐਸ.ਦਿਓਲ, ਚੀਫ ਲੀਗਲ ਏਡ ਡਿਫੈਂਸ ਕਾਉਂਸਲ ਰੂਪਨਗਰ ਰਾਜਵੀਰ ਸਿੰਘ ਰਾਏ ਤੋਂ ਇਲਾਵਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਹਰਪ੍ਰੀਤ ਸਿੰਘ ਕੰਗ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦਾ ਸਮੂਹ ਸਟਾਫ ਹਾਜਰ ਸੀ।