Tuesday, December 23Malwa News
Shadow

ਪੰਜਾਬ ਸਰਕਾਰ ਦੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਕੀਤਾ ਪੀ.ਐੱਚ.ਸੀ ਕੀਰਤਪੁਰ ਸਾਹਿਬ ਦਾ ਦੌਰਾ

ਕੀਰਤਪੁਰ ਸਾਹਿਬ 23 ਦਸੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਲੋਕਾਂ ਖ਼ਾਸਕਰ ਵਿਦਿਆਰਥੀਆਂ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
     ਇਸੇ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਦੇ ਵਿਦਿਆਰਥੀਆਂ ਨੂੰ ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਦਾ ਸਿੱਖਿਆਤਮਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਿਹਤ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਮੁੱਢਲੇ ਸਹਿਤ ਕੇਂਦਰ ਦੀਆਂ ਵੱਖ ਵੱਖ ਯੂਨਿਟਾਂ — ਐਮਰਜੈਂਸੀ, ਲੇਬਰ ਰੂਮ, ਫ਼ਾਰਮੇਸੀ ਅਤੇ ਲੈਬ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਸਿਹਤ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਨਾਲ ਜਾਣੂ ਕਰਵਾਉਣ ਦੇ ਨਾਲ ਨਾਲ ਮਰੀਜ਼ਾਂ ਦੀ ਸਹੀ ਦੇਖਭਾਲ, ਦਵਾਈਆਂ ਦੀ ਸਹੀ ਖੁਰਾਕ ਅਤੇ ਸਿਹਤ ਸੰਭਾਲ ਦੇ ਮਹੱਤਵ ਬਾਰੇ ਸਮਝਾਇਆ ਗਿਆ।
    ਸੀਨੀਅਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਅਜਿਹੇ ਸਿੱਖਿਆਤਮਕ ਦੌਰੇ ਵਿਦਿਆਰਥੀਆਂ ਨੂੰ ਸਿਹਤ ਪ੍ਰਣਾਲੀ ਨਾਲ ਨਜ਼ਦੀਕ ਤੋ ਜੋੜਦੇ ਹਨ ਅਤੇ ਉਨ੍ਹਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ। ਉਹਨਾਂ ਵਿਦਿਆਰਥੀਆਂ ਨੂੰ ਸਿਹਤ ਖੇਤਰ ਵਿੱਚ ਪੜ੍ਹਾਈ ਕਰਨ ਅਤੇ ਇਸ ਨੂੰ ਕੈਰੀਅਰ ਵਜੋਂ ਚੁਣਨ ਲਈ ਵੀ ਪ੍ਰੇਰਿਤ ਕੀਤਾ ਅਤੇ ਮਿਲੀ ਜਾਣਕਾਰੀ ਆਪਣੇ ਪਰਿਵਾਰ ਤੇ ਸਾਥੀਆਂ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ।

ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਫ਼ਾਰਮੇਸੀ ਅਫ਼ਸਰ ਕਮਲਜੀਤ ਕੌਰ ਅਤੇ ਮਨਪ੍ਰੀਤ ਕੌਰ ਵੱਲੋਂ ਪੀ.ਐੱਚ.ਸੀ ਕੀਰਤਪੁਰ ਸਾਹਿਬ ਦਾ ਦੌਰਾ ਕਰਨ ਆਏ ਵਿਦਿਆਰਥੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਖੋਲ੍ਹੇ ਗਏ ਓਟ ਕਲੀਨਿਕ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਆਪਣੇ ਆਂਢ ਗੁਆਂਢ ਵਿੱਚ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨਾਲ ਵੀ ਇਹ ਜਾਣਕਾਰੀ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਬਲਾਕ ਮੈਡੀਕਲ ਅਫ਼ਸਰ ਡਾ. ਜੰਗਜੀਤ ਸਿੰਘ, ਐੱਸ.ਆਈ ਸਿਕੰਦਰ ਸਿੰਘ, ਹੈਲਥ ਇੰਸਪੈਕਟਰ ਸੁਖਦੀਪ ਸਿੰਘ, ਸਟਾਫ਼ ਨਰਸ ਹਰਜੀਤ ਕੌਰ, ਸ਼ਿਵ ਕੁਮਾਰ, ਐੱਮ.ਐੱਲ.ਟੀ ਸਾਕਸ਼ੀ ਅਤੇ ਸਰਬਜੀਤ ਕੌਰ ਅਤੇ ਸੀ.ਓ ਭਰਤ ਕਪੂਰ ਤੋਂ ਇਲਾਵਾ ਵੋਕੇਸ਼ਨਲ ਟ੍ਰੇਨਰ ਬੰਦਨਾ ਚੇਤਲ ਅਤੇ ਜਸਕਰਣ ਸੈਣੀ ਹਾਜ਼ਰ ਸਨ।