Wednesday, January 21Malwa News
Shadow

ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ

ਬਟਾਲਾ, 29 ਦਸੰਬਰ ( ) ਪੰਜਾਬ ਸਰਕਾਰ ਦੇ ਅਦਾਰੇ ਸੀ- ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜਿਲ੍ਹਾ ਗੁਰਦਾਸਪੁਰ , ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਲਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ ।

ਸੂਬੇਦਾਰ ਗੁਰਨਾਮ ਸਿੰਘ, ਟ੍ਰੇਨਿੰਗ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਯੁਵਕਾਂ ਨੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਸ਼ਰੀਰਕ ਅਤੇ ਮੈਡੀਕਲ ਪ੍ਰੀਖਿਆ ਪਾਸ ਕੀਤੀ ਹੈ ਉਹਨਾਂ ਦੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਮੁਫਤ ਕਰਵਾਈ ਜਾ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਸਿਖਲਾਈ ਦੌਰਾਨ ਯੁਵਕਾਂ ਨੂੰ ਮੁਫ਼ਤ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਹਨਾਂ ਦੀਆਂ 2-2 ਫੋਟੋਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਿੱਚ ਰਿਪੋਰਟ ਕਰ ਸਕਦੇ ਹਨ ।

ਵਧੇਰੇ ਜਾਣਕਾਰੀ ਲਈ 62830- 31125, 94647- 56808, 94174- 20125 ਅਤੇ 84374- 42966 ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।